ਇਕ ਪਾਸੇ ਦਿੱਲੀ ਬਾਰਡਰ ਤੇ ਲਗਪਗ ਅੱਠ ਮਹੀਨਿਆਂ ਤੋਂ ਬੈਠੇ ਕਿਸਾਨ ਜਥੇਬੰਦੀਆਂ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾਉਣ ਵਿੱਚ ਲੱਗੀਅਾਂ ਹੋੲੀਅਾਂ ਹਨ ਦੂਜੇ ਪਾਸੇ ਹਰ ਵਰਗ ਦੇ ਆਦਮੀ ਵੱਲੋਂ ਕਿਸਾਨਾਂ ਦਾ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਗੱਲ ਕਰੀਏ ਕਾਲਜੀ ਸਟੂਡੈਂਟਸ ਦੀ ਤਾਂ ਹੁਣ ਉਨ੍ਹਾਂ ਵੱਲੋਂ ਵੀ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੇ ਖੜ੍ਹ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬੈਨਰ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਸਾਡੇ ਨਾਲ ਅੱਜ ਕਾਲਜ ਵਿਚ ਪਡ਼੍ਹਨ ਵਾਲੇ ਸਟੂਡੈਂਟਸ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਕਾਲਜ ਦੀ ਪੜ੍ਹਾਈ ਹੋਣ ਕਰ ਕੇ ਉਨ੍ਹਾਂ ਵੱਲੋਂ ਲਗਾਤਾਰ ਦਿੱਲੀ ਬਾਰਡਰ ਤੇ ਜਾ ਕੇ ਸਮਰਥਨ ਨਹੀਂ ਦਿੱਤਾ ਜਾ ਸਕਦਾ ਲੇਕਿਨ ਉਹ ਕਿਸਾਨਾਂ ਦੇ ਨਾਲ ਹਨ ਇਸ ਲਈ ਅੱਜ ਉਹ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੇ ਖੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਤੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਕਿ ਕਿਸਾਨਾਂ ਦਾ ਸਾਥ ਦੇਈਏ ਨਾਲ ਹੀ ਕਾਲਜੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਗਰ ਜ਼ਰੂਰਤ ਪਈ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਦਿੱਲੀ ਬਾਰਡਰ ਤੇ ਜਾ ਕੇ ਕਿਸਾਨਾਂ ਦਾ ਬੈਠ ਕੇ ਵੀ ਉਨ੍ਹਾਂ ਦਾ ਸਮਰਥਨ ਦੇਣਗੇ