Site icon Live Bharat

ਜੁਆਇੰਟ ਐਕਸ਼ਨ ਕਮੇਟੀ ਵਲੋਂ ਪੰਜਾਬ ਸਰਕਾਰ ਖਿਲਾਫ ਵੱਡਾ ਧਰਨਾ ਪ੍ਰਦਰਸ਼ਨ

ਵਿੱਤੀ ਸੰਕਟ ਵਿੱਚੋਂ ਗੁਜ਼ਰ ਰਹੀ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਪਿਛਲੇ ਕਈ ਮਹੀਨਿਆਂ ਤੋਂ ਧਰਨੇ ਪ੍ਰਦਰਸ਼ਨਾਂ ਦਾ ਕੇਂਦਰ ਬਿੰਦੂ ਬਣ ਕੇ ਰਹਿ ਗਈ ਐ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਖੁਦਮੁਖਤਿਆਰੀ ਬਹਾਲ ਕਰਨ ਅਤੇ ਪੰਜਾਬ ਸਰਕਾਰ ਤੋਂ ਵੱਡੀ ਗਰਾਂਟ ਲੈਣ ਲਈ ਅੱਜ ਜੁਆਇੰਟ ਐਕਸ਼ਨ ਕਮੇਟੀ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਇਕ ਵਿਸ਼ਾਲ ਮਾਰਚ ਕੱਢਿਆ ਗਿਆ ਵੱਡੀ ਤਾਦਾਦ ਵਿਚ ਇਕੱਠੇ ਹੋਏ ਜੁਆਇੰਟ ਐਕਸ਼ਨ ਕਮੇਟੀ ਵੱਡੀ ਤਾਦਾਦ ਵਿਚ ਇਕੱਠੇ ਹੋਏ ਜੁਆਇੰਟ ਐਕਸ਼ਨ ਕਮੇਟੀ ਦੇ ਮੈਂਬਰਾਂ ਵੱਲੋਂ ਵਾਈਸ ਚਾਂਸਲਰ ਦੇ ਦਫ਼ਤਰ ਤੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਹ ਵਿਸ਼ਾਲ ਮਾਰਚ ਕੱਢਿਆ ਗਿਆ ਤੁਹਾਨੂੰ ਦੱਸ ਦਈਏ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਪਿਛਲੇ ਕਈ ਮਹੀਨਿਆਂ ਤੋਂ ਰਿਟਾਇਰਡ ਪੈਨਸ਼ਨਰਸ ਕਰਮਚਾਰੀ ਅਤੇ ਮੌਜੂਦਾ ਪ੍ਰਫੈਸਰ ਤਨਖਾਹ ਨਾ ਮਿਲਣ ਕਾਰਨ ਧਰਨੇ ਪ੍ਰਦਰਸ਼ਨ ਕਰ ਰਹੇ ਨੇ ਅਤੇ ਹੁਣ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਨੂੰ ਬਹਾਲ ਕਰਨ ਅਤੇ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਤੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਤੋਂ ਵੱਡੀ ਗ੍ਰਾਂਟ ਦੀ ਗੁਹਾਰ ਲਗਾਈ ਹੈ

Exit mobile version