ਪਾਕਿਸਤਾਨੀ ਸਮੱਗਲਰਾਂ ਵਲੋਂ ਸੁੱਟੀ 3 ਕਰੋੜ ਦੀ ਹੈਰੋਇਨ ਬਰਾਮਦ

0
307

ਥਾਣਾ ਖੇਮਕਰਨ ਤੇ ਵਲਟੋਹਾ  ਦੀ ਪੁਲਿਸ ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਭਾਰਤ ਪਾਕਿਸਤਾਨ ਸਰਹੱਦ ਤੋਂ ਕੰਡਿਆਲੀ ਤਾਰ ਦੇ ਨਜ਼ਦੀਕ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਖ਼ੇਤਰ ਵਿਚ ਦਾਖ਼ਲ ਹੋ ਕੇ ਤਾਰੋ ਪਾਰ ਸੁੱਟੀ ਕਰੀਬ 970  ਗ੍ਰਾਮ ਹੈਰੋਇਨ ਸਮੇਤ ਪਲਾਸਟਿਕ ਬੋਤਲਾਂ   ਬਰਾਮਦ ਕੀਤੇ ਜਾਣ ਦੀ ਖਬਰ ਹੈ। ਜੋ ਕਿ ਪਲਾਸਟਿਕ ਦੀਆਂ ਬੋਤਲਾਂ ਵਿਚ ਪਾਈ ਹੋਈ ਸੀ | ਪੁਲਿਸ ਨੇ ਹੈਰੋਇਨ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਖੇਮਕਰਨ ਵਿਖੇ 21/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਪੁਲੀਸ ਥਾਣਾ ਵਲਟੋਹਾ ਵਿਖੇ   ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਭਿੱਖੀਵਿੰਡ ਰਾਜਬੀਰ ਸਿੰਘ ਦੀ ਅਗਵਾਈ ਹੇਠ ਅੈੱਸ.ਅੈੱਚ.ਓ ਵਲਟੋਹਾ ਬਲਵਿੰਦਰ ਸਿੰਘ ਤੇ ਥਾਣਾ ਖੇਮਕਰਨ ਦੇ ਐੱਸ.ਐੱਚ.ਓ. ਇੰਸ. ਸ਼ਿਲੰਦਰਜੀਤ ਸਿੰਘ ਨੇ ਦੱਸਿਆ ਕਿ ਭਾਰਤ ਪਾਕਿ ਦੀ ਸੀਮਾ ਚੌਾਕੀ ਮੀਆਂਵਾਲਾ 14 ਬਟਾਲੀਅਨ ਅਧੀਨ ਪੈਂਦੀ ਕੰਡਿਆਲੀ ਤਾਰ ਦੇ ਗੇਟ ਨੰਬਰ 156/19 ਨਜ਼ਦੀਕ ਖ਼ੇਤਾਂ ਵਿਚ ਪਈਆਂ ਦੋ ਪਲਾਸਟਿਕ ਦੀਆਂ ਬੋਤਲਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਉਸ ਵਿਚੋਂ ਕਰੀਬ 970  ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 3 ਕਰੋੜ ਰੁਪਏ ਬਣਦੀ ਹੈ | ਬਰਾਮਦ ਕੀਤੀ ਗਈ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਨੇ ਭਾਰਤੀ ਖ਼ੇਤਰ ਵਿਚ ਦਾਖ਼ਲ ਹੋ ਕੇ ਕੰਡਿਆਲੀ ਦੇ ਉਪਰੋਂ ਖ਼ੇਤਾਂ ਵਿਚ ਸੁੱਟੀ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇਹ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਹ ਹੈਰੋਇਨ ਕਿਸ ਵਿਅਕਤੀ ਲਈ ਸੁੱਟੀ ਗਈ ਹੈ |