ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਦਿਹਾਡ਼ਾ ਤੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਆਕੇ ਮੱਥਾ ਟੇਕਿਆ ਇਸ਼ਨਾਨ ਕੀਤਾ ਅਤੇ ਗੁਰਬਾਣੀ ਦਾ ਕੀਰਤਨ ਸੁਣਿਆ ਮਾਘੀ ਦੇ ਪਵਿੱਤਰ ਦਿਹਾੜੇ ਦੇ ਮੌਕੇ ਦੂਰੋਂ ਨੇੜਿਓਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ ਇਸ ਮੌਕੇ ਜਿਥੇ ਸੰਗਤਾਂ ਨੇ ਗੁਰੂ ਘਰ ਆਣ ਕੇ ਆਪਣੀ ਤੇ ਆਪਣੇ ਪਰਿਵਾਰ ਦੀ ਚਡ਼੍ਹਦੀਕਲਾ ਦੀ ਅਰਦਾਸ ਕੀਤੀ ਉੱਥੇ ਹੀ ਦਿੱਲੀ ਦੇ ਬਾਰਡਰਾਂ ਤੇ ਬੈਠੇ ਕਿਸਾਨਾਂ ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਅੱਜ ਮਾਘੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਇਸ ਮੌਕੇ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਪੁੱਜੇ ਉਨ੍ਹਾਂ ਅੱਜ ਦੇ ਪਵਿੱਤਰ ਦਿਹਾੜੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਤੇ ਰਸਬੀਨੀ ਗੁਰਬਾਣੀ ਦਾ ਆਨੰਦ ਮਾਣਿਆ ਦੇਸ਼ ਵਿਦੇਸ਼ ਤੋਂ ਆਏ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਏ, ਮਾਘੀ ਦੇ ਨਾਲ ਸੰਗਰਾਂਦ ਵੀ ਹੈ ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ ਤੇ ਮਾਘੀ ਮੁਕਤਸਰ ਸਾਹਿਬ ਵਿਖੇ ਮੇਲਾ ਵੀ ਲਗਦਾ ,ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸ਼ਰਧਾਲੂਆਂ ਦਾ ਕਹਿਣਾ ਕਿ ਅੱਜ ਮਾਘੀ ਦੇ ਪਵਿੱਤਰ ਦਿਹਾੜੇ ਤੇ ਵਾਹਿਗੁਰੂ ਦੇ ਘਰ ਝੋਲੀਆਂ ਭਰਨ ਲਈ ਪੁੱਜੇ ਹਾਂ ਉਥੋਂ ਜੋ ਮੰਗੋ ਉਹੀ ਮਿਲਦਾ ਹੈ, ਤੇ ਕਿਸਾਨ ਜਿਹੜੇ ਸੰਗਰਸ਼ ਕਰ ਰਹੇ ਹਨ ਉਨ੍ਹਾਂ ਦੀ ਮਨੋਕਾਮਨਾਵਾਂ ਭਰੀ ਹੋਵੇ ਦੀ ਅਰਦਾਸ ਕੀਤੀ ਉਨ੍ਹਾਂ ਕਿਹਾ ਮੋਦੀ ਸਰਕਾਰ ਆਪਣੀ ਜਿਦ ਛੱਡ ਕੇ ਕਿਸਾਨਾਂ ਦਾ ਮਸਲਾ ਹੱਲ ਕਰਨਾ ਚਾਹੀਦਾ ਹੈ