ਹਲਕਾ ਬਾਬਾ ਬਕਾਲਾ ਵਿਚ ,ਕਾਂਗਰਸ ਨੂੰ ਜਬਰਦਸਤ ਝਟਕਾ

0
187

ਹਲਕਾ ਬਾਬਾ ਬਕਾਲਾ ਵਿਚ ,ਕਾਂਗਰਸ ਨੂੰ ਜਬਰਦਸਤ ਝਟਕਾ
ਦਰਜਨ ਪਰਿਵਾਰ ਮੰਨਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਚ’ ਸ਼ਾਮਿਲ
-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਇਕ ਵਾਰ ਫਿਰ ਜਬਰਦਸਤ ਝਟਕਾ ਦਿੰਦੇ ਹੋਏ ਪਿੰਡ ਮੱਲਾ ਦੇ 12 ਪਰਿਵਾਰਾਂ ਨੇ ਕਾਂਗਰਸ ਨੂੰ ਛੱਡ ਕੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਅਤੇ ਮਾਝਾ ਜੋਨ ਦੇ ਜਰਨਲ ਸਕੱਤਰ ਹਰਜੀਤ ਸਿੰਘ ਮੀਆਂਵਿੰਡ ਤੇ ਪ੍ਰਤਾਪ ਸਿੰਘ ਮੱਲਾ ਦੀ ਪ੍ਰੇਰਨਾ ਸਦਕਾ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸ਼ਾਮਿਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਅਸੀਂ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪਾਰਟੀ ਨੂੰ ਛੱਡਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਾਂ । ਇਸ ਮੌਕੇ ਸਾਬਕਾ ਵਿਧਾਇਕ ਮੰਨਾ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪਿੰਡ ਗਗੜੇਵਾਲ ਦੇ ਕਾਂਗਰਸੀ ਵਰਕਰਾਂ ਨੇ ਵੀ ਅਕਾਲੀ ਦਲ ਵਿੱਚ ਸਮੂਲੀਅਤ ਕੀਤੀ ਹੈ। ਸਰਬਜੀਤ ਸਿੰਘ ਦੀ ਵਿਸ਼ੇਸ਼ ਰਿਪੋਰਟ