ਪਟਿਆਲਾ ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਅੱਜ ਜ਼ਿਲ੍ਹੇ ਭਰ ‘ਚ ਜਾਗਰੂਕਤਾ ਮੁਹਿੰਮ ਚਲਾਈ। ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਵਿਰੁੱਧ ਇਹਤਿਆਤ ਵਰਤ ਕੇ ਕੋਵਿਡ-19 ਦੀ ਮਹਾਂਮਾਰੀ ਤੋਂ ਬਚਣ ਲਈ ਮਿਸ਼ਨ ਫ਼ਤਿਹ ਦਾ ਸਾਥ ਦੇਣ।
ਐਸ.ਐਸ.ਪੀ. ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਅੱਜ ਮਿਸ਼ਨ ਫ਼ਤਿਹ ਤਹਿਤ ਵਿਸ਼ੇਸ਼ ਮੁਹਿੰਮ ਚਲਾਈ, ਇਸ ਦੌਰਾਨ ਜ਼ਿਲ੍ਹੇ ਭਰ ਅੰਦਰ ਪੁਲਿਸ ਥਾਣਿਆਂ ਅਤੇ ਚੌਂਕੀਆਂ ਦੇ ਪੱਧਰ ‘ਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ। ਹਰ ਨਾਕੇ ‘ਤੇ ਪੁਲਿਸ ਨੇ ਬਿਨ੍ਹਾਂ ਮਾਸਕ ਵਾਲੇ ਲੋਕਾਂ ਨੂੰ ਜਿੱਥੇ ਮਾਸਕ ਵੰਡੇ ਉਥੇ ਹੀ ਲੋਕਾਂ ਦੇ ਮੋਬਾਇਲ ਫੋਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਵਿਕਸਤ ਕੋਵਾ ਐਪ ਵੀ ਡਾਊਨਲੋਡ ਕਰਵਾਈ। ਇੰਸ ਦੇ ਨਾਲ ਹੀ ਸੰਸਥਾ ਵਲੋਂ ਸਮੂਹ ਪੱਤਰਕਾਰਾਂ ਭਾਈ ਚਾਰਾ ਅਤੇ ਕਰੋਨਾ ਮਹਾਮਾਰੀ ਦੁਰਾਨ ਸੇਵਾ ਕਰ ਰਹੇ ਟਰੈਫਿਕ ਇੰਚਾਰਜ ਰਣਜੀਤ ਦਾ ਸਮੂਹ ਸੰਸਥਾ ਵਲੋਂ ਵਿਸੇਸ ਸਨਮਾਨ ਵੀ ਕੀਤਾ ਗਿਆ