ਬੀਤੇ ਦਿਨੀਂ ਜਿਲ੍ਹਾ ਫਿਰੋਜ਼ਪੁਰ ਦੇ ਪਿੰਡ ਉਗੋਕੇ ਵਿੱਚ ਮਾਮੂਲੀ ਜਿਹੀ ਗੱਲ ਨੂੰ ਲੇਕੇ ਕੁੱਝ ਲੋਕਾਂ ਵੱਲੋਂ ਇੱਕ ਗਰੀਬ ਪਰਿਵਾਰ ਦੇ ਘਰ ਜਾਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਉਗੋਕੇ ਦੇ ਵਾਸੀ ਭਰਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਵਿੱਚ ਨਰੇਗਾ ਦਾ ਕੰਮ ਕਰ ਰਹੇ ਸਨ। ਕਿ ਪਿੰਡ ਦਾ ਇੱਕ ਵਿਅਕਤੀ ਸੁਲੱਖਣ ਸਿੰਘ ਜੋ ਉਥੋਂ ਦੀ ਬੜੀ ਤੇਜ਼ੀ ਨਾਲ ਟਰੈਕਟਰ ਲੰਗਾਕੇ ਲਿਜਾਦਾ ਸੀ ਜਦ ਉਨ੍ਹਾਂ ਉਸਨੂੰ ਟਰੈਕਟਰ ਹੋਲੀ ਲਿਜਾਣ ਲਈ ਆਖਿਆ ਤਾਂ ਉਸ ਨੇ ਕੁੱਝ ਲੋਕਾਂ ਨੂੰ ਹਥਿਆਰਾਂ ਸਮੇਤ ਲੇਕੇ ਉਨ੍ਹਾਂ ਘਰ ਹਮਲਾ ਕਰ ਦਿੱਤਾ ਜਿਸ ਦੌਰਾਨ ਸੁਲੱਖਣ ਸਿੰਘ ਅਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਮੋਜੂਦ ਔਰਤਾਂ ਅਤੇ ਮਰਦਾਂ ਨਾਲ ਬੜੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਪੁਲਿਸ ਕੋਲੇ ਸਿਕਾਇਤ ਦਰਜ ਕਰਾਈ ਗਈ ਪਰ ਕਈ ਦਿਨ ਬੀਤਣ ਤੇ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪੁਲਿਸ ਕੋਲ ਸਿਕਾਇਤ ਦਰਜ ਕਰਾਉਣ ਤੋਂ ਬਾਅਦ ਵੀ ਹਮਲਾਵਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪਰ ਪੁਲਿਸ ਬਹਾਨੇਬਾਜੀ ਤੋਂ ਇਲਾਵਾ ਕੋਈ ਠੋਸ ਕਾਰਵਾਈ ਨਹੀਂ ਕਰ ਰਹੀ। ਉਧਰ ਜਦੋਂ ਇਸ ਮਾਮਲੇ ਬਾਰੇ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਅਤੇ ਹਮਲਾਵਰਾਂ ਦੀ ਭਾਲ ਜਾਰੀ ਹੈ।