ਮਲੋਟ ਵਿਚ ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਮਲੋਟ ਵਿਚ ਕਿਸਾਨ ਯੂਨੀਅਨ ਸਿੱਧੂਪੁਰ ਦੀ ਇੱਕ ਵਸੇਸ਼ ਕਿਸਾਨ ਮੀਟਿੰਗ ਕੀਤੀ ਗਈ ਜਿਸ ਵਿਚ ਜਿਥੇ ਹਜਾਰਾ ਦੀ ਗਿਣਤੀ ਵਿਚ ਕਿਸਾਨਾ ਨੇ ਸ਼ਿਰਕਤ ਕੀਤੀ ਉਥੇ ਇਸ ਮਿਟਿਗ ਵਿਚ ਕਿਸਾਨਾਂ ਨੂੰ ਸੰਘਰਸ਼ ਤੇਜ ਕਰਨ ਲਈ ਲਾਮਬੰਦ ਕਰਨ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪੁੱਜੇ ਜਿਨਾ ਨੇ ਕਿਸਾਨਾਂ ਨੂੰ ਸਬੋਧਨ ਕਰਦੇ ਹੋਏ ਦਿੱਲੀ ਬਰਡਰਾ ਤੇ ਚੱਲ ਰਹੇ ਧਰਨੇ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਅਤੇ ਕਿਹਾ ਕਿ ਕਿਸਾਨ ਭਾਜਪਾ ਆਗੂਆਂ ਦਾ ਹਮੇਸ਼ਾ ਵਿਰੋਧ ਕਰਦੇ ਰਹਿਣਗੇ ਜਦ ਤਕ ਕੇਂਦਰ ਸਰਕਾਰ ਆਪਣੇ ਕਾਲੇ ਕਨੂੰਨ ਵਾਪਸ ਨਹੀਂ ਲੈਂਦੀ ।
ਅੱਜ ਕਿਸਾਨ ਯੂਨੀਅਨ ਸਿੱਧੂਪੁਰ ਵਲੋ ਮਲੋਟ ਵਿਚ ਕੀਤੀ ਗਈ ਜਿਲਾ ਪੱਧਰੀ ਕਿਸਾਨ ਮੀਟਿੰਗ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਗਈ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਅਤੇ ਮਜਦੂਰ ਤੇ ਆੜਤੀਆ ਅਸੋਏਸ਼ਨ ਦੇ ਪੰਜਾਬ ਦੇ ਜਰਨਲ ਸਕੱਤਰ ਜਸਬੀਰ ਸਿੰਘ ਸਮੇਤ ਮਲੋਟ ਆੜਤੀਆਂ ਐਸੋਸੀਏਸ਼ਨ ਅਤੇ ਸਾਬਕਾ ਸੈਨਿਕਾ ਨੇ ਵਸੇਸ਼ ਤੋਰ ਤੇ ਸ਼ਿਰਕਤ ਕੀਤੀ ਇਸ ਮੌਕੇ ਇਸ ਰੈਲੀ ਨੂੰ ਸੰਬੋਧਨ ਕਰਨ ਅਤੇ ਕਿਸਾਨਾਂ ਨੂੰ ਲਾਮਬੰਦ ਕਰਨ ਪੁਜੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸਬੋਧਨ ਕਰਦੇ ਕਿਹਾ ਕਿ ਅੱਜ ਕਿਸਾਨ ਸੰਯੁਕਤ ਮੋਰਚੇ ਨੂੰ ਦਿੱਲੀ ਦੀਆ ਸਰਹੱਦਾਂ ਤੇ ਡਟੇ ਹੋਏ ਕਾਫੀ ਸਮਾਂ ਹੋ ਗਿਆ ਹੈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਜਰੂਰਤ ਹੈ
ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੇਸ਼ ਨਾਲ ਗੱਲਬਾਤ ਕਰਦੇ ਕਿਹਾ ਕਿ ਕਿਸਾਨਾਂ ਵਲੋਂ ਮੀਟਿੰਗਾ ਕਰਕੇ ਸੰਯੁਕਤ ਮੋਰਚੇ ਦੇ ਸੰਘਰਸ਼ ਨੂੰ ਤੇਜ਼ ਕਰਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ ਉਣਾ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਾਡਾ ਕਿਸੇ ਰਾਜਨੀਤਕ ਪਾਰਟੀ ਨਾਲ ਕੋਈ ਸਬੰਧ ਨਹੀਂ ਅਸੀਂ ਨਾ ਹੀ ਕੋਈ ਚੋਣ ਲੜਨੀ ਹੈ ਜਦੋ ਤੱਕ ਸਾਡਾ ਮਕਸਦ ਕਾਲੇ ਕਨੂੰਨ ਵਾਪਸ ਨਹੀਂ ਹੁੰਦੇ ਉਹਨਾ ਕਿਹਾ ਕਿ ਸਾਡਾ ਮੀਟਿੰਗ ਕਰਨ ਦਾ ਮਕਸਦ ਹੈ 5 ਤਰੀਕ ਨੂੰ ਹੋਣ ਵਾਲੀ ਸੰਯੁਕਤ ਮੋਰਚੇ ਦੀ ਮਹਾ ਪੰਚਾਇਤ ਵਿਚ ਕਿਸਾਨਾਂ ਨੂੰ ਵੱਧ ਚੜ ਕੇ ਹਿਸਾ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਅਤੇ ਭਾਜਪਾ ਖਿਲਾਫ ਯੂਪੀ ਅਤੇ ਉਤਰਾਖੰਡ ਵਿਚ ਲੋਕ ਜਾਗਰੂਕ ਕੀਤਾ ਜਾਵੇਗਾ । ਉਣਾ ਕੇਂਦਰ ਦੇ ਨਾਲ ਨਾਲ ਸੂਬਾ ਸਰਕਾਰ ਦੇ ਬੋਲਦੇ ਕਿਹਾ ਉਹ ਵੀ ਕਿਸਾਨ ਖਿਲਾਫ ਗ਼ਲਤ ਨੀਤੀਆਂ ਅਪਨਾ ਰਹੀ ਹੈ ਉਣਾ ਕਿਸਾਨਾਂ ਨੂੰ ਇਸ ਬਾਰੇ ਵੀ ਪੂਰੀ ਚੌਕਸੀ ਰੱਖਣ ਦੀ ਅਪੀਲ ਕੀਤੀ