ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਨੇ ਕਿੱਤੀ ਕਈ ਲੋੜਵੰਦ ਦੀ ਮਦਦ

0
330

ਅਕਸਰ ਦੇਖਿਆ ਜਾਂਦਾ ਹੈ ਕਿ ਜਦੋਂ ਵੀ ਦੇਸ਼ ਜਾਂ ਸਮਾਜ ਤੇ ਔਖੀ ਘੜੀ ਆਉਂਦੀ ਹੈ ਤਾਂ ਸਰਕਾਰਾਂ ਦੇ ਨਾਲ ਨਾਲ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਹੱਥ ਅੱਗੇ ਵਧਾਇਆ ਜਾਂਦਾ ਹੈ ਤੇ ਠੀਕ ਇਸੇ ਤਰ੍ਹਾਂ ਹੀ ਕਰੋਨਾ ਵਾਇਰਸ ਦੌਰਾਨ ਵੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਗਈ ਹੈ ਇਸੇ ਤਰ੍ਹਾਂ ਹੀ ਹੁਸ਼ਿਆਰਪੁਰ ਦੀ ਇੱਕ ਸੰਸਥਾ ਗਰੀਬ ਦਾ ਮੂੰਹ ਗੁਰੂ ਦੀ ਗੋਲਕ ਸੰਸਥਾ ਵੱਲੋਂ ਵੀ ਕਰੋਨਾ ਵਾਇਰਸ ਦੌਰਾਨ ਲੋੜਵੰਦ ਲੋਕਾਂ ਦੀ ਵੱਧ ਚੜ੍ਹ ਕੇ ਮਦਦ ਕੀਤੀ ਗਈ ਹੈ

ਸੰਸਥਾ ਦੇ ਮੁਖੀ ਸੈਮ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਹੁਣ ਤੱਕ ਸੱਠ ਤੋਂ ਸੱਤਰ ਹਜ਼ਾਰ ਘਰਾਂ ਨੂੰ ਸੈਨੇਟਾਈਜ਼ ਕਿੱਤਾ ਗਿਆ ਹੈ ਤੇ ਇਸ ਤੋਂ ਇਲਾਵਾ ਹਜ਼ਾਰਾਂ ਹੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੀ ਮੁਹੱਈਆ ਕਰਵਾਇਆ ਗਿਆ ਹੈ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਲੋੜਵੰਦ ਮਰੀਜ਼ਾਂ ਦੀ ਵੀ ਸਹਾਇਤਾ ਕੀਤੀ ਜਾਂਦੀ ਹੈ ਤੇ ਉਨ੍ਹਾਂ ਦੀ ਸੰਸਥਾ ਪਹਿਲੀ ਅਜਿਹੀ ਸੰਸਥਾ ਹੈ ਜਿਸ ਦਾ ਕੋਈ ਵੀ ਖਾਤਾ ਨੰਬਰ ਨਹੀਂ ਹੈ ਤੇ ਉਨ੍ਹਾਂ ਦੀ ਸੰਸਥਾ ਵੱਲੋਂ ਨਾ ਕੇਵਲ ਹੁਸ਼ਿਆਰਪੁਰ ਬਲਕਿ ਪੂਰੇ ਪੰਜਾਬ ਚ ਹੀ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ