ਗੁਰਦੁਆਰਾ ਝੰਡਾ ਬੁੰਗਾ ਵਿਖੇ ਭਾਈ ਸਤਵੰਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਗਿਆ ਯਾਦ

0
212

ਸ੍ਰੀ ਹਰਿਮੰਦਰ ਸਾਹਿਬ ਤੇ ਹੋਏ ਹਮਲੇ ਦੇ ਰੌਸ਼ ਵਿਚ ਭਾਈ ਬੇਅੰਤ ਸਿੰਘ ਤੇ ਭਾਈ ਸਤਵੰਤ ਸਿੰਘ ਨੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਬੀਬੀ ਇੰਦਰਾ ਗਾਂਧੀ ਨੂੰ ਗੋਲਿਆ ਮਾਰ ਕੇ ਮਾਰ ਦਿਤਾ ਇਸ ਮੌਕੇ ਭਾਈ ਬੇਅੰਤ ਸਿੰਘ ਸੁਰਖਿਆ ਕਰਮੀਆਂ ਦੀਆ ਗੋਲਿਆ ਦਾ ਸ਼ਿਕਾਰ ਹੋ ਗਏ ਅਤੇ ਮੌਕੇ ਤੇ ਹੀ ਸ਼ਹਾਦਤ ਪ੍ਰਾਪਤ ਕਰ ਗਏ ਅਤੇ ਭਾਈ ਕੇਹਰ ਸਿੰਘ ਅਤੇ ਭਾਈ ਸਤਵੰਤ ਸਿੰਘ ਨੂੰ 6 ਜਨਵਰੀ 1989 ਨੂੰ ਸਮੇ ਦੀਆ ਸਰਕਾਰਾਂ ਵਲੌ ਫਾਸ਼ੀ ਦੇ ਕੇ ਸ਼ਹੀਦ ਕੀਤਾ ਗਿਆ ਸੀ।

ਜਿਸਦੇ ਚਲਦੇ ਅਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਵਿਖੇ ਭਾਈ ਸਤਵੰਤ ਸਿੰਘ ਦੀ ਸ਼ਹਾਦਤ ਮੋਕੇ ਅੰਖਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਉਹਨਾ ਦਾ ਸ਼ਹੀਦਾਂ ਦਿਹਾੜਾ ਮਨਾਇਆ ਗਿਆ ।ਇਸ ਮੌਕੇ ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰ, ਪੰਥਕ ਜਥੇਬੰਦੀਆਂ ਅਤੇ ਸ੍ਰੋਮਣੀ ਕਮੇਟੀ ਵਲੌ ਇਹ ਸ਼ਹੀਦੀ ਦਿਹਾੜਾ ਮਣਾਇਆ ਗਿਆ।ਇਸ ਮੌਕੇ ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਰੌਪਾਏ ਭੇਟ ਕਰ ਸਨਮਾਨਿਤ ਕੀਤਾ ਗਿਆ ਅਤੇ ਕੋਮ ਦੇ ਲਈ ਸ਼ਹਾਦਤ ਪ੍ਰਾਪਤ ਕਰਨ ਵਾਲੇ ਇਸ ਯੋਧੇ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ ।