ਚੋਰ ਮਕਾਨ ਦੇ ਤਾਲੇ ਤੋਡ਼ ਕੇ ਅੱਠ ਤੋਲੇ ਸੋਨਾ, ਇੱਕ ਐਲਈਡੀ ਤੇ ਗੈਸ ਸਿਲੰਡਰ ਚੋਰੀ ਕਰਕੇ ਫਰਾਰ ਹੋ ਗਏ

0
142

ਰਾਏਕੋਟ ਦੇ ਬੈਂਕ ਕਲੋਨੀ ਮੁਹੱਲੇ ਵਿੱਚ ਰਹਿੰਦੇ ਇੱਕ ਪੁਲਿਸ ਮੁਲਾਜ਼ਮ ਦੇ ਮਕਾਨ ਨੂੰ ਅਣਪਛਾਤੇ ਚੋਰਾਂ ਵੱਲੋਂ ਨਿਸ਼ਾਨਾ ਬਣਾਉਣ ਮਾਮਲਾ ਸਾਹਮਣੇ ਆਇਆ ਹੈ।ਚੋਰ ਮਕਾਨ ਦੇ ਤਾਲੇ ਤੋਡ਼ ਕੇ ਅੱਠ ਤੋਲੇ ਸੋਨਾ, ਇੱਕ ਐਲਈਡੀ ਤੇ ਗੈਸ ਸਿਲੰਡਰ ਚੋਰੀ ਕਰਕੇ ਫਰਾਰ ਹੋ ਗਏ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀਡ਼ਤ ਪੁਲਿਸ ਮੁਲਾਜ਼ਮ ਲਖਵਿੰਦਰ ਸਿੰਘ ਦੀ ਪਤਨੀ ਕਮਲਜੀਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਲੁਧਿਆਣਾ ਵਿਖੇ ਡਿਊਟੀ ਤੇ ਗਿਆ ਹੋਇਆ ਸੀ ਅਤੇ ਉਹ ਬਰਨਾਲਾ ਵਿਖੇ ਕਿਸੇ ਰਿਸ਼ਤੇਦਾਰੀ ਵਿੱਚ ਗਏ ਸਨ ਪ੍ਰੰਤੂ ਜਦ ਉਹ ਸ਼ਾਮ ਨੂੰ ਵਾਪਸ ਆਏ ਤਾਂ ਦੇਖਿਆ ਕਿ ਉਨ੍ਹਾਂ ਦੇ ਮਕਾਨ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰ ਕਮਰਿਆਂ ਵਿੱਚ ਸਾਮਾਨ ਖਿੱਲਰਿਆ ਹੋਇਆ ਸੀ,ਬਲਕਿ ਕੁਝ ਅਣਪਛਾਤੇ ਚੋਰ ਉਨ੍ਹਾਂ ਦੇ ਘਰ ਵਿੱਚੋਂ ਅੱਠ ਤੋਲੇ ਸੋਨਾ ਇਕ ਐਲਈਡੀ ਅਤੇ ਇਕ ਗੈਸ ਸਿਲੰਡਰ ਚੋਰੀ ਕਰਕੇ ਫ਼ਰਾਰ ਹੋ ਗਏ। ਪੀਡ਼ਤਾ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਵਿਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਦੋ ਮੋਟਰਸਾਈਕਲਾਂ ਤੇ ਸਵਾਰ ਚਾਰ ਵਿਅਕਤੀਆਂ ਦੇ ਆਉਣ ਅਤੇ ਜਾਣ ਦੀਆਂ ਤਸਵੀਰਾਂ ਕੈਦ ਹੋਈਆਂ ਹਨ, ਜੋ ਮੋਟਰਸਾਈਕਲ ਤੇ ਐੱਲ ਈ ਡੀ ਅਤੇ ਗੈਸ ਸਿਲੰਡਰ ਲਿਜਾਂਦੇ ਹੋਏ ਸਾਫ਼ ਦਿਖਾਈ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿਚ ਰਾਏਕੋਟ ਪੁਲਿਸ ਥਾਣਾ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ, ਉੱਧਰ ਜਦੋਂ ਇਸ ਸੰਬੰਧ ਵਿਚ ਪੁਲਸ ਥਾਣਾ ਸਿਟੀ ਰਾਏਕੋਟ ਦੇ ਐਸਐਚਓ ਅਮਰੀਕ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਆਖਿਆ ਕਿ ਇਸ ਸੰਬੰਧ ਵਿਚ ਸ਼ਿਕਾਇਤ ਮਿਲੀ ਹੈ ਅਤੇ ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਬਾਰੀਕੀ ਨਾਲ ਪਡ਼ਤਾਲ ਕੀਤੀ ਜਾ ਰਹੀ ਹੈ। ਚੋਰਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।