ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਿੰਡ ਸੈਦੋਵਾਲ ਕਲਾਂ ਵਿੱਚ ਕਢਿਆ ਗਿਆ ਕੈਂਡਲ ਮਾਰਚ

0
254

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੂਰੇ ਦੇਸ਼ ਵਿੱਚ ਚਲ ਰਹੇ ਸ਼ਹੀਦੀ ਜੋੜ ਮੇਲੇ ਅਤੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਦੇ ਸਬੰਧ ਵਿੱਚ ਗੁਰਦਾਸਪੁਰ ਦੇ ਪਿੰਡ ਸੈਦੋਵਾਲ ਕਲਾਂ ਵਿੱਚ ਨਗਰ ਵਾਸੀਆਂ ਵਲੋਂ ਕੈਂਡਲ ਮਾਰਚ ਕੱਢ ਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਭਲੇ ਦੀ ਅਰਦਾਸ ਕੀਤੀ ਗਈ ਅਤੇ ਬੱਚਿਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ ਗਿਆ

ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਦੇਸ਼ ਭਰ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਮਨਾਇਆ ਜਾ ਰਿਹਾ ਹੈ ਜਿਸਦੇ ਚਲਦੇ ਅੱਜ ਪਿੰਡ ਵਾਸੀਆਂ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਪਿੰਡ ਵਿੱਚ ਕੈਂਡਲ ਮਾਰਚ ਕੱਢਿਆ ਗਿਆ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਵੀ ਕੀਤੀ ਗਈ ਅਤੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ ਇਸ ਮੌਕੇ ਉਹਨਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਮੁੱਲ ਅਸੀਂ ਕਦੇ ਨਹੀਂ ਚੁੱਕਾ ਸਕਦੇ ਇਸ ਲਈ ਸਾਨੂੰ ਉਹਨਾਂ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ