ਤਰਨਤਾਰਨ ਵਿੱਚ ਬਿਜਲੀ ਕਾਮਿਆਂ ਨੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਫੂਕਿਆ ਪੁਤਲਾ

0
317

ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਤਰਨਤਾਰਨ ਸਥਿਤ ਪੰਜਾਬ ਪਾਵਰਕੌਮ ਦੇ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਰੋਸ ਵਜੋਂ ਸਰਕਾਰ ਦਾ ਪੁਤਲਾ ਸਾੜਿਆ ਗਿਆ ਬਿਜਲੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਰੈਗੂਲਰ ਭਰਨ ਤੋਂ ਇਲਾਵਾ ਕੱਚੇ ਕਾਮਿਆਂ ਨੂੰ ਪੱਕਿਆਂ ਕਰਨ ਤੋਂ ਇਲਾਵਾ ਕੱਚੇ ਕਾਮੇ ਨਾਲ ਕੰਮ ਸਮੇਂ ਵਾਪਰੇ ਹਾਦਸੇ ਦੀ ਭਰਪਾਈ ਅਤੇ ਸਹੂਲਤਾਂ ਪੱਕੇ ਮੁਲਾਜ਼ਮ ਦੀ ਤਰ੍ਹਾਂ ਦੇਣ ਦੀ ਮੰਗ ਕਰ ਰਹੇ ਸਨ

ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਸਰਕਾਰ ਵੱਲੋਂ ਲਿਆਂਦਾ ਜਾ ਰਿਹਾ ਬਿਜਲੀ ਸੁਧਾਰ ਬਿੱਲ 2020 ਨੂੰ ਮੁਲਾਜ਼ਮ ਮਾਰੂ ਦੱਸਦਿਆਂ ਉਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ ਗੁਰਪ੍ਰੀਤ ਗੰਡੀਵਿੰਡ ਨੇ ਕਿਹਾ ਕਿ ਅਗਰ ਸਰਕਾਰ ਨੇ ਬਿਜਲੀ ਕਾਮਿਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।