ਦੇਸ਼ ਅਤੇ ਦੁਨੀਆ ਦੇ ਸਭ ਤੋਂ ਵੱਡੇ ਸੰਘਰਸ਼ ਦੀ ਹੋਈ ਵੱਡੀ ਜਿੱਤ : ਡਾ. ਨਿੱਜਰ
ਕਿਸਾਨਾਂ ਸੰਘਰਸ਼ ਚ ਸ਼ਹੀਦੀਆਂ ਪਾਣ ਵਾਲੇ ਹਮੇਸ਼ਾ ਦੁਨੀਆ ਭਰ ‘ਚ ਰਹਿਣਗੇ ਯਾਦ : ਡਾ ਨਿੱਜਰ
ਕਿਸਾਨੀ ਸੰਘਰਸ਼ ਨੇ ਮੋਦੀ ਦਾ ਤਾਨਾਸ਼ਾਹ ਚਿਹਰਾ ਦੁਨੀਆ ਸਾਹਮਣੇ ਕੀਤਾ ਨੱਸ਼ਰ
ਅੰਮ੍ਰਿਤਸਰ :
ਕੇਂਦਰ ਸਰਕਾਰ ਵਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਇੰਡਸਟਰੀ ਤੇ ਟਰੇਡ ਵਿੰਗ ਪ੍ਰਧਾਨ ਅਤੇ ਹਲਕਾ ਅੰਮ੍ਰਿਤਸਰ ਦੱਖਣੀ ਦੇ ਇੰਚਾਰਜ ਡਾ ਇੰਦਰਬੀਰ ਸਿੰਘ ਨਿੱਝਰ ਨੇ ਕਿਸਾਨਾਂ ਦੀ ਵੱਡੀ ਜਿੱਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਵੱਡੇ ਸੰਘਰਸ਼ ਦੀ ਜਿੱਤ ਹੈ ਅਤੇ ਇਸੇ ਸੰਘਰਸ਼ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਹੈ। ਡਾ ਨਿੱਜਰ ਨੇ ਕਿਹਾ ਕਿ ਇਹ ਤਿੰਨੇ ਕਾਲੇ ਕਾਨੂੰਨ ਜ਼ਬਰਦਸਤੀ ਬਣਾਏ ਗਏ ਸਨ ਅਤੇ ਹੁਣ ਜਦੋਂ ਸਰਕਾਰ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਇਆ ਹੈ ਤਾਂ ਉਸ ਨੇ ਇਨ੍ਹਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਸ ਲਈ ਕਿਸਾਨ ਵਧਾਈ ਦੇ ਪਾਤਰ ਹਨ।
ਇਸ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਦਕਾ ਹੀ ਅੱਜ ਕੇਂਦਰ ਸਰਕਾਰ ਤਿੰਨੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਈ ਹੈ। ਇਸ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲਿਆਂ ਨੂੰ ਇਤਿਹਾਸ ਵਿਚ ਵੱਡੀ ਜਗ੍ਹਾ ਦਿੱਤੀ ਜਾਵੇਗੀ। ਉਨ੍ਹਾਂ ਦੀ ਕੁਰਬਾਨੀ ਨੂੰ ਸਾਰੇ ਪੰਜਾਬੀ, ਕਿਸਾਨ ਅਤੇ ਸਾਰੀ ਦੁਨੀਆ ਹਮੇਸ਼ਾ ਯਾਦ ਰੱਖੇਗੀ। ਇੱਥੇ ਹੀ ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਇਨ੍ਹਾਂ ਲੰਮਾ ਸੰਘਰਸ਼ ਸਿਰਫ ਪ੍ਰਧਾਨਮੰਤਰੀ ਮੋਦੀ ਦੇ ਤਾਨਾਸ਼ਾਹ ਰਵੱਈਏ ਕਰਕੇ ਕਰਨਾ ਪਿਆ ਹੈ, ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਨੇ ਮੋਦੀ ਦਾ ਤਾਨਾਸ਼ਾਹ ਚਿਹਰਾ ਦੁਨੀਆਂ ਸਾਹਮਣੇ ਨੱਸ਼ਰ ਕੀਤਾ ਹੈ। ਇਸ ਨਾਲ ਜਿੱਥੇ ਪ੍ਰਧਾਨ ਮੰਤਰੀ ਮੋਦੀ ਦਾ ਵਿਦੇਸ਼ਾਂ ਵਿੱਚ ਵਿਰੋਧ ਹੁੰਦਾ ਰਿਹਾ ਹੈ ਉੱਥੇ ਹੀ ਉਹ ਜਾਣਦੇ ਸਨ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਸਿਰ ‘ਤੇ ਹਨ ਤੇ ਪੰਜਾਬ ਵਾਸੀ ਭਾਜਪਾ ਦੇ ਕਿਸੇ ਆਗੂ ਨੂੰ ਪ੍ਰਚਾਰ ਕਰਨ ਲਈ ਨਿਕਲ ਨਹੀਂ ਦੇਣਗੇ। ਜਿਸ ਤੋਂ ਡਰਦਿਆਂ ਮੋਦੀ ਨੇ ਇਹ ਫੈਸਲਾ ਲਿਆ ਹੈ।
ਕੈਪਸ਼ਨ :
ਡਾ. ਇੰਦਰਬੀਰ ਸਿੰਘ ਨਿੱਜਰ।