ਪੁਲਿਸ ਨੇ ਲੋਕਾਂ ਨੂੰ ਮਾਸਕ ਵੰਡੇ ਅਤੇ ਕੋਰੋਨਾ ਲਈ ਕਿੱਤਾ ਜਾਗਰੂਕ

0
371

ਸ਼ਿਆਰਪੁਰ ਦੇ ਮਾਡਲ ਟਾਊਨ ਪੁਲੀਸ ਨੇ ਮਿਸ਼ਨ ਅਤੇ ਦੇ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਦੇ ਵਿੱਚ ਮੇਨ ਚੌਕ ਬਾਜ਼ਾਰਾਂ ਦੇ ਵਿੱਚ ਜਾ ਰਹੇ ਲੋਕਾਂ ਨੂੰ ਰੋਕ ਕੇ ਜਿੱਥੇ ਮਾਸਕ ਵੰਡੇ ਉੱਥੇ ਆਮ ਲੋਕਾਂ ਨੂੰ ਕਰੋਨਾ ਦੀ ਬਿਮਾਰੀ ਤੋਂ ਬਚਣ ਲਈ ਜਾਗਰੂਕ ਕੀਤਾ .ਥਾਣਾ ਮਾਡਲ ਟਾਊਨ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਜੌੜਾ ਦੀ ਅਗਵਾਈ ਵਿੱਚ ਮਿਸ਼ਨ ਫ਼ਤਹਿ ਦੇ ਤਹਿਤ ਆਮ ਲੋਕਾਂ ਨੂੰ ਮਾਸਕ ਪਹਿਨਣ ਸਾਬੋ ਨਾਲ ਹਾਥ ਤੋਂ ਦੂਰੀ ਬਣਾਈ ਰੱਖਣ ਅਤੇ ਹੋਰ ਸਿਹਤ ਵਿਭਾਗ ਦੁਆਰਾ ਦਿੱਤੀਆਂ ਹਦਾਇਤਾਂ ਦੀ ਜਾਣਕਾਰੀ ਦਿੱਤੀ

ਇਸ ਮੌਕੇ ਜਾਣਕਾਰੀ ਦਿੰਦਿਆਂ ਇੰਸਪੈਕਟਰ ਬਲਵਿੰਦਰ ਸਿੰਘ ਜੋੜਾ ਨੇ ਕਿਹਾ ਕਿ ਪੁਲਿਸ ਸਿਰਫ਼ ਚਲਾਨ ਕੱਟਣ ਤੱਕ ਹੀ ਸੀਮਤ ਨਹੀਂ ਹੈ ਬਲਕਿ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਸੁਚੇਤ ਵੀ ਕਰਦੀ ਰਹੀ ਹੈ ਹੋਰ ਕਰਦੀ ਰਹੇਗੀ ..ਇਸ ਮੌਕੇ ਪੁਲਿਸ ਇੰਸਪੈਕਟਰ ਜੋੜਾਂ ਅਤੇ ਏਐੱਸਆਈ ਜਗਦੀਸ਼ ਨੇ ਪੱਤਰਕਾਰ ਯੋਧਿਆਂ ਦਾ ਵੀ ਸਨਮਾਨ ਕੀਤਾ .

ਸਮਾਜ ਸੇਵੀ ਸੰਸਥਾ ਨੈਸ਼ਨਲ ਹੋਮ ਰਾਈਟਸ ਦੇ ਮੈਂਬਰ ਸੁਮਿਤ ਗੁਪਤਾ ਨੇ ਕਿਹਾ ਕਿ ਪੁਲਿਸ ਦੁਆਰਾ ਵੰਡੇ ਜਾ ਰਹੇ ਮਾਸਕ ਅਤੇ ਸੈਨੇਟਾਈਜ਼ਰ ਲੋਕਾਂ ਦੀ ਸੇਵਾ ਵਿਚ ਉਹ ਹਮੇਸ਼ਾਂ ਤੱਤਪਰ ਰਹਿੰਦੇ ਹਨ ਅਤੇ ਹੁਣ ਵੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਮਿਸ਼ਨ ਫਤਿਹ ਦੇ ਤਹਿਤ ਥਾਣਾ ਮਾਡਲ ਟਾਊਨ ਦੀ ਪੁਲਿਸ ਲੋਕਾਂ ਨੂੰ ਸੈਨੀਟਾਈਜ਼ਰ ਮਾਸਕ ਰੋਕ ਕੇ ਦੇ ਰਹੀ ਹੈ ਤਾਂ ਉਹ ਆਪਣੀ ਸੰਸਥਾ ਵੱਲੋਂ ਸਹਿਯੋਗ ਦੇਣ ਲਈ ਮੌਕੇ ਤੇ ਪਹੁੰਚੇ ਅਤੇ ਮਾਸਕ ਵੰਡੇ