ਫਿਰੋਜ਼ਪੁਰ ਪੁਲਿਸ ਵੱਲੋਂ ਪੱਤਰਕਾਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿਰੁੱਧ ਦਰਜ ਕੀਤੇ ਝੂਠੇ ਮੁਕੱਦਮੇ ਰੱਦ ਕਰਾਉਣ ਅਤੇ ਪੱਤਰਕਾਰਾਂ ਨੂੰ ਧਮਕੀਆਂ ਦੇਣ ਵਾਲੇ ਗੁੰਡਾ ਅਨਸਰਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਸ਼ੁਰੂ ਕੀਤਾ ਸੰਘਰਸ਼ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਫਿਰੋਜ਼ਪੁਰ ਤੇ ਆਸ ਪਾਸ ਦੇ ਕਸਬਿਆਂ ਦੀਆਂ ਪ੍ਰੈਸ ਕਲੱਬਾਂ ਨਾਲ ਸਬੰਧਤ ਪੱਤਰਕਾਰਾਂ ਵੱਲੋਂ ਐਸ ਐਸ ਪੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਜੀ.ਟੀ ਰੋਡ ਜਾਮ ਕਰਕੇ ਪੁਲਿਸ ਪ੍ਰਸਾਸ਼ਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਦੇ ਰੋਸ ਨੂੰ ਭਾਂਪਦਿਆਂ ਬਾਅਦ ਦੁਪਹਿਰ ਐਸ ਐਸ ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਖੁਦ ਧਰਨੇ ‘ਚ ਪਹੁੰਚੇ ਅਤੇ ਉਨ੍ਹਾਂ ਦੀਆਂ ਮੰਗਾਂ ਜਿਨ੍ਹਾਂ ਵਿੱਚ ਪੱਤਰਕਾਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿਰੁੱਧ ਦਰਜ ਝੂਠੇ ਮੁਕੱਦਮੇ ਰੱਦ ਕਰਨ, ਪੱਤਰਕਾਰਾਂ ਨੂੰ ਧਮਕਾਉਣ ਵਾਲੇ ਗੁੰਡਿਆਂ ਤੇ ਉਨ੍ਹਾਂ ਦੇ ਸਹਿਯੋਗੀਆਂ ਖਿਲਾਫ਼ ਤਿੰਨ ਦਿਨਾਂ ਦੇ ਅੰਦਰ – ਅੰਦਰ ਬਣਦੀ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦੇਣ ਉਪਰੰਤ ਪੱਤਰਕਾਰਾਂ ਨੇ ਧਰਨਾ ਸਮਾਪਤ ਕਰਦਿਆਂ ਪੁਲਿਸ ਪ੍ਰਸਾਸ਼ਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਿਲ੍ਹਾ ਪੁਲਿਸ ਮੁਖੀ ਵੱਲੋਂ ਮੰਨੀਆਂ ਮੰਗਾਂ ਨਿਰਧਾਰਤ ਸਮੇਂ ਅੰਦਰ ਪੂਰੀਆਂ ਨਾ ਕੀਤੀਆਂ ਤਾਂ ਪੱਤਰਕਾਰ ਭਾਈਚਾਰਾ ਮੁੜ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਵੇਗਾ,