ਮਨਿਸਟੀਰੀਅਲ ਕਾਮਿਆਂ ਦੀ  ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਮਿਤੀ 08/09/2022 ਨੂੰ ਡਿਪਟੀ ਕਮਿਸ਼ਨਰ ਦਫਤਰ ਅੰਮ੍ਰਿਤਸਰ ਬਾਹਰ ਮਾਝਾ ਜੋਨ ਦੀ ਭਰਵੀ ਜੋਨਲ  ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਕੀਤਾ ਗਿਆ ਰੋਸ ਪ੍ਰਦਰਸ਼ਨ

0
60

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ  ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ,ਰਘਵੀਰ ਸਿੰਘ ਬਡਵਾਲ ਸੂਬਾ ਸਰਪ੍ਰਸਤ ,ਸਰਬਜੀਤ ਸਿੰਘ ਡੀਗਰਾ ਸੂਬਾ ਵਿੱਤ ਸਕੱਤਰ,ਮਨਜਿੰਦਰ ਸਿੰਘ ਸੰਧੂ ,ਜਗਦੀਸ਼ ਠਾਕੁਰ,ਮਨੋਹਰ ਲਾਲ ਸੂਬਾ ਸੀਨੀਅਰ ਮੀਤ ਪ੍ਰਧਾਨ ,ਜੈਮਲ ਸਿੰਘ ਉੱਚਾ,ਅਨਿਰੁੱਧ ਮੋਦਗਿੱਲ ਸੂਬਾ ਮੀਤ ਪ੍ਰਧਾਨ, ਗੁਰਨਾਮ ਸਿੰਘ ਸੈਣੀ ਜੋਨਲ ਸਕੱਤਰ,ਸੁਖਵਿੰਦਰ ਸਿੰਘ ਸੰਧੂ ਸੂਬਾ ਮੁੱਖ ਸਲਾਹਕਾਰ ਦੀ ਅਗਵਾਈ ਹੇਠ  ਮਨਿਸਟੀਰੀਅਲ ਕਾਮਿਆਂ ਦੀਆਂ ਹੱਕੀ  ਅਤੇ ਜਾਇਜ ਮੰਗਾਂ ਦੀ ਪ੍ਰਾਪਤੀ ਲਈ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਮਾਝਾ ਜੋਨ ਦੀ ਵੱਡੇ ਪੱਧਰ ਤੇ ਰੋਸ ਰੈਲੀ ਕੀਤੀ ਗਈ ।
ਵਾਸਵੀਰ ਸਿੰਘ ਭੁੱਲਰ ਸੂਬਾ ਪ੍ਰਧਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਧ ਰਹੀ ਮਹਿੰਗਾਈ ਅਤੇ ਸਰਕਾਰ ਦੀ ਬੇਰੁੱਖੀ ਕਰਕੇ ਅਤੇ ਮੰਗਾਂ ਦੀ ਪੂਰਤੀ ਨਾ  ਹੋਣ ਕਰਕੇ ਮੁਲਾਜਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਾਹੀਦਾ ਹੈ ਮਨਿਸਟੀਰੀਅਲ ਕੇਡਰ ਦੀਆਂ ਪੈਡਿੰਗ ਮੰਗਾਂ ਮੰਨ ਕੇ  ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਕੇ  ਛੇਵੇਂ ਤਨਖਾਹ ਕਮਿਸ਼ਨ  ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ  ਰਲੇਵਾਂ ਕਰਕੇ ਉਸ ਉੱਪਰ 20% ਲਾਭ ਦਿੱਤਾ ਜਾਵੇ।
ਮਿਤੀ 01/07/2021 ਤੋਂ ਸੈਂਟਰ ਦੀ ਤਰਜ ਤੇ 28% ਤੋਂ 31% ਅਤੇ 1 ਜਨਵਰੀ 2022 ਤੋਂ 31% ਤੋਂ 34 % ਤੱਕ ਪੈਂਡਿੰਗ ਡੀ.ਏ ਦੀਆਂ  ਕਿਸ਼ਤਾਂ ਤੁਰੰਤ ਰਲੀਜ ਕੀਤੀਆਂ  ਜਾਣ ਜੀ,01/04/2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ  ਬਹਾਲ ਕੀਤੀ ਜਾਵੇ, ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ ‘ਤੇ ਕੰਪਿਊਟਰ ਕੋਰਸ ਲਾਗੂ ਕੀਤਾ ਜਾਵੇ ,6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦਿੱਤਾ ਜਾਵੇ ,01/7/2015 ਤੋਂ 31/12/2015 ਤੱਕ ਦੇ 119% ਅਤੇ 01/01/2016 ਤੋਂ 31/10/2016 ਤੱਕ 125% ਦੇ ਡੀ. ਏ.  ਦੇ  ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ,16/07/2020 ਤੋਂ ਪਹਿਲਾਂ ਭਰਤੀ ਕਰਮਚਾਰੀਆਂ ਨੂੰ ਪਰਖਕਾਲ ਸਮੇ ਦੌਰਾਨ 6ਵੇਂ ਤਨਖਾਹ ਕਮਿਸ਼ਨ ਦਾ ਵਾਧਾ ਬਕਾਏ ਸਮੇਤ ਦਿੱਤਾ ਜਾਵੇ,4,9,14  ਸਾਲਾ ਏ.ਸੀ.ਪੀ. ਰੋਕੀ ਸਕੀਮ ਤੁਰੰਤ ਬਹਾਲ ਕੀਤੀ ਜਾਵੇ,ਬਾਰਡਰ ਏਰੀਆ ਅਲਾਉਂਸ ,ਰੂਰਲ ਏਰੀਆ ਅਲਾਉਂਸ,ਐਫ.ਟੀ.ਏ.ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਆਦਿ ਦੀ ਮੰਗ ਕੀਤੀ ਗਈ।
ਇਸ ਜੋਨਲ ਰੈਲੀ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ, ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ,ਜਿਲਾ ਤਰਨਤਾਰਨ ਤੋਂ ਸੁਖਵਿੰਦਰ ਸਿੰਘ ਸੰਧੂ,ਜਿਲਾ ਪ੍ਰਧਾਨ, ਅੰਗਰੇਜ ਸਿੰਘ ਜਨਰਲ ਸਕੱਤਰ, ਗੁਰਦਾਸਪੁਰ ਤੋਂ ਸਾਵਨ ਸਿੰਘ ਜਿਲਾ ਪ੍ਰਧਾਨ,ਰਾਜਦੀਪ ਸਿੰਘ ਰੰਧਾਵਾ ਜਨਰਲ ਸਕੱਤਰ, ਪਠਾਨਕੋਟ ਤੋਂ ਗੁਰਨਾਮ ਸਿੰਘ ਸੈਣੀ ਜਿਲਾ ਪ੍ਰਧਾਨ,ਵਿਸ਼ਾਲਵੀਰ ਸਿੰਘ ਜਨਰਲ ਸਕੱਤਰ, ਕਪੂਰਥਲਾ ਤੋਂ ਸੰਗਤ ਰਾਮ ਜਿਲਾ ਪ੍ਰਧਾਨ,ਮਨਦੀਪ ਸਿੰਘ ਜਨਰਲ ਸਕੱਤਰ,ਜਲੰਧਰ ਤੋਂ ਅਮਨਦੀਪ ਸਿੰਘ ਜਿਲਾ ਪ੍ਰਧਾਨ, ਕਿਰਪਾਲ ਸਿੰਘ ਜਨਰਲ ਸਕੱਤਰ ਦੀ ਅਗਵਾਈ ਹੇਠ ਮਾਝਾ ਜੋਨ ਦੇ ਵੱਖ ਵੱਖ ਜਿਲਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਮਨਿਸਟੀਰੀਅਲ ਕਾਮਿਆਂ ਨੇ ਸ਼ਮੂਲੀਅਤ ਕੀਤੀ ।ਇਸ ਮੌਕੇ ਹੁਸ਼ਿਆਰਪੁਰ ਤੋਂ ਅਨਿਰੁੱਧ ਮੋਦਗਿੱਲ ਜਿਲਾ ਪ੍ਰਧਾਨ ਅਤੇ ਫਿਰੋਜ਼ਪੁਰ ਤੋ  ਮਨੋਹਰ ਲਾਲ ਜਿਲਾ ਪ੍ਰਧਾਨ, ਪਿੱਪਲ ਸਿੰਘ ਜਨਰਲ ਸਕੱਤਰ , ਡਿਪਟੀ ਕਮਿਸ਼ਨਰ ਦਫਤਰ ਪੰਜਾਬ ਦੇ ਸੂਬਾ ਆਗੂ ਤੇਜਿੰਦਰ ਸਿੰਘ ਨੰਗਲ ਨੇ ਵੀ ਸ਼ਮੂਲੀਅਤ ਕੀਤੀ ।
ਸ੍ਰੀ ਸੁਰਿੰਦਰ ਸਿੰਘ  ਏ.ਡੀ.ਸੀ. ਜਨਰਲ ਅੰਮ੍ਰਿਤਸਰ ਵੱਲੋਂ ਰੋਸ ਰੈਲੀ ਵਿੱਚ ਆਣ ਕੇ ਮੰਗ ਪੱਤਰ ਲਿਆ ਗਿਆ ਅਤੇ ਸਰਕਾਰ ਨਾਲ ਮੀਟਿੰਗ ਕਰਵਾਏ ਜਾਣ ਦਾ ਭਰੋਸਾ ਦਿਵਾਇਆ ਗਿਆ।

ਰੈਲੀ ਦੇ ਸੁਚੱਜੇ ਪ੍ਰਬੰਧ ਲਈ ਰੈਲੀ ਵਿੱਚ ਆਏ ਸਾਥੀਆਂ ਲਈ ਲੰਗਰ ਦੀ ਸੇਵਾ ਨਿਰਮਲ ਸਿੰਘ ਅਨੰਦ,ਐਚ.ਪੀ.ਸਿੰਘ,ਨਾਨਕ ਚੰਦ ਅਤੇ ਪੱਤਰਾਂ ਦੀ ਸੇਵਾ ਅਵਤਾਰ ਸਿੰਘ ਘੁੱਲਾ,ਸੇਵਾ ਸਿੰਘ, ਪੀ.ਐਲ.ਸ਼ਰਮਾ,ਅਤੇ ਸੇਵਾ ਸਿੰਘ ਵੱਲੋਂ ਨਿਭਾਈ ਗਈ।
ਇਸ ਮੌਕੇ ਅਸਨੀਲ ਸ਼ਰਮਾ,ਦੀਪਕ ਅਰੋੜਾ,ਸਾਹਿਬ ਕੁਮਾਰ, ਤਜਿੰਦਰ ਸਿੰਘ ਢਿਲੋਂ, ਅਤੁੱਲ ਸ਼ਰਮਾ,ਨਰਿੰਦਰ ਸਿੰਘ ਚੀਮਾ,ਮਨਦੀਪ ਸਿੰਘ ਚੌਹਾਨ,ਮੁਨੀਸ਼ ਕੁਮਾਰ ਸੂਦ, ਗੁਰਵੇਲ ਸਿੰਘ ਸੇਖੋਂ, ਅਮਨ ਥਰੀਏਵਾਲ,ਲਖਵਿੰਦਰ ਸਿੰਘ,ਮੁਨੀਸ਼ ਕੁਮਾਰ ਸ਼ਰਮਾ , ਸੰਦੀਪ ਅਰੋੜਾ,ਗੁਰਮੁੱਖ ਸਿੰਘ , ਮੁਨੀਸ਼ ਕੁਮਾਰ ਸੂਦ, ਗੁਰਵੇਲ ਸਿੰਘ ਸੇਖੋਂ , ਬਿਕਰਮਜੀਤ ਸਿੰਘ, ਅਮਨ ਥਰੀਏਵਾਲ ,ਸੁਰਿੰਦਰ ਸਿੰਘ, ਸ਼ਮਸ਼ੇਰ ਸਿੰਘ ਅਜਨਾਲਾ,ਕੁਲਬੀਰ ਸਿੰਘ,  ਸਿਮਰਨਜੀਤ ਸਿੰਘ ਹੀਰਾ, ਸ਼ਮਸ਼ੇਰ ਸਿੰਘ , ਭੁਪਿੰਦਰ ਸਿੰਘ ਭਕਨਾ, ਰੋਬਿੰਦਰ ਸ਼ਰਮਾਂ , ਰਣਬੀਰ ਸਿੰਘ ਰਾਣਾ,ਅਨੂਪਮਭਾਟੀਆ ,ਮਨੋਜ ਕੁਮਾਰ, ਸੰਦੀਪ ਸਿੰਘ ,ਹੀਰਾ ਸਿੰਘ, ਅਮਰਪ੍ਰੀਤ ਸਿੰਘ, ਲਖਵਿੰਦਰ ਸਿੰਘ ਗੋਰਾਇਆ, ਭੁਪਿੰਦਰ ਸਿੰਘ, ਨਵਜੋਤ ਸਿੰਘ, ਪਵਨ ਕੁਮਾਰ ਆਦਿ ਹਾਜ਼ਰ ਹੋਏ।
ਵੱਲੋਂ:-
ਮਨਜਿੰਦਰ ਸਿੰਘ ਸੰਧੂ ਜਿਲ੍ਹਾ ਪ੍ਰਧਾਨ
ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ
ਜਿਲ੍ਹਾ ਯੂਨਿਟ ਸ੍ਰੀ ਅੰਮ੍ਰਿਤਸਰ ਸਾਹਿਬ।