ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ssp ਨੂੰ ਦਿੱਤਾ ਮੰਗ ਪੱਤਰ

0
109

ਪੰਜਾਬ ਵਿਚ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਤੇ 4 ਕਾਰਜਕਾਰੀ ਪ੍ਰਧਾਨਾਂ ਨੂੰ ਲੈ ਕੇ ਵਰਤੇ ਗਏ ‘ਪੰਜ ਪਿਆਰੇ’ ਸ਼ਬਦ ਸਬੰਧੀ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਯੂਥ ਅਕਾਲੀ ਦਲ ਦੇ ਜਿਲ੍ਹਾਂ ਪ੍ਰਧਾਨ ਅਕਾਸ਼ਦੀਪ ਸਿੰਘ ਮਿੱਡੂਖੇੜਾ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਦੇ ਮੈਂਬਰਾਂ ਵੱਲੋਂ ਜ਼ਿਲ੍ਹਾ ਹੈੱਡਕੁਆਰਟਰ ਤੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਇਕ ਸ਼ਿਕਾਇਤ ਦਿੱਤੀ ਗਈ ਹੈ ਕਿ ਕਾਂਗਰਸ ਦੇ ਪ੍ਰਧਾਨ ਹਰੀਸ਼ ਰਾਵਤ ਦੇ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ

ਦਾ ਮਾਮਲਾ ਦਰਜ ਕੀਤਾ ਜਾਵੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 84 ਤੋਂ ਲੈ ਕੇ ਹੁਣ ਤਕ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਇਲਾਵਾ ਕੁਝ ਵੀ ਨਹੀਂ ਕੀਤਾ ਉਨ੍ਹਾਂ ਕਿਹਾ ਕਿ ਅਜਿਹੀ ਪਾਰਟੀ ਜਿਸ ਨੇ ਹਮੇਸ਼ਾ ਹੀ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦੇ ਪੰਜਾਬ ਪ੍ਰਭਾਰੀ ਹਰੀਸ਼ ਰਾਵਤ ਖਿਲਾਫ ਕਾਰਵਾਈ ਹੁੰਦੀ ਹੈ ਤਾਂ ਅੱਗੋਂ ਦੀ ਕੋਈ ਵੀ ਕਾਂਗਰਸੀ ਸਿੱਖ ਗੁਰੂਆਂ ਦੇ ਵਾਰੇ ਕੋਈ ਅਪਸ਼ਬਦ ਬੋਲਣ ਜਾਂ ਅਜਿਹੀ ਗੱਲ ਕਰਨ ਦੀ ਹਿਮਾਕਤ ਨਹੀਂ ਕਰੇਗਾ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪ੍ਰਸ਼ਾਸਨ ਤੋਂ ਹਰੀਸ਼ ਰਾਵਤ ਖ਼ਿਲਾਫ਼ ਕਾਰਵਾਈ ਕਰਵਾਉਣ ।