ਸ਼ਰਧਾ ਅਤੇ ਉਲਾਸ ਦੇ ਨਾਲ ਮਨਾਇਆ ਗਿਆ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਦੇ ਸਿੱਖ ਸੰਗਤਾਂ ਨੂੰ ਦਿੱਤੀ ਗਈ ਮੁਬਾਰਕਬਾਦ
ਮੀਰੀ ਪੀਰੀ ਦੇ ਮਾਲਕ ਅਤੇ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਅੱਜ ਗੁਰੂ ਗੱਦੀ ਦਿਵਸ ਹੈ ਅਤੇ ਉਨ੍ਹਾਂ ਦਾ ਜਨਮ ਸਥਾਨ ਅੰਮ੍ਰਿਤਸਰ ਵਿੱਚ ਹੀ ਵਡਾਲੀ ਵਿੱਚ ਹੋਇਆ ਸੀ ਉੱਥੇ ਹੀ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ ਉੱਥੇ ਹੀ ਢਾਡੀ ਜਥਿਆਂ ਵੱਲੋਂ ਗੁਰੂ ਜੀ ਦੇ ਜੀਵਨੀ ਬਾਰੇ ਸ਼ਰਧਾਲੂਆਂ ਨੂੰ ਜਾਗਰੂਕ ਕੀਤਾ
ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਪੁੱਤਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜਨਮ ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ ਵਿੱਚ ਹੋਇਆ ਸੀ ਅਤੇ ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਹੈ ਅਤੇ ਉਨ੍ਹਾਂ ਵੱਲੋ 1609 ਵਿੱਚ ਸ਼੍ਰੀ ਅਕਾਲ ਤਖ੍ਤ ਸਾਹਿਬ ਕੀ ਸ੍ਥਾਪਨਾ ਕਰ ਸਿੱਖਾਂ ਨੂੰ ਆਪਣੇ ਹੱਕਾਂ ਲਈ ਅਤੇ ਸੱਚ ਲਈ ਲੜਨ ਲਈ ਮੀਰੀ ਪੀਰੀ ਦੀਆਂ ਦੋ ਤਲਵਾਰਾਂ ਦੀ ਧਾਰਨਾ ਵੀ ਕੀਤੀ ਗਈ ਸੀ ਅਤੇ ਸਿੱਖ ਕੌਮ ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਕਿਸੇ ਵੀ ਹੁਕਮਨਾਮੇ ਹੁਕਮਨਾਮੇ ਦੀ ਆਪਣੀ ਜਾਨ ਦੇ ਕੇ ਇੰਨ ਬਿੰਨ ਪਾਲਣਾ ਕਰਨ ਦੀ ਕੋਸ਼ਿਸ਼ ਕਰਦੇ ਹਨ ਉੱਥੇ ਹੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਸਿੱਖ ਕੌਮ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰ ਗੱਦੀ ਦਿਵਸ ਦੀ ਮੁਬਾਰਕਬਾਦ ਦਿੱਤੀ ਗਈ ਉੱਥੇ ਹੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਦੇ ਨੁਮਾਇੰਦਿਆਂ ਨੂੰ ਸਨਮਾਨਤ ਵੀ ਕੀਤਾ ਗਿਆ ਜਿਸ ਵਿੱਚ ਗਿਆਨੀ ਜਗਤਾਰ ਸਿੰਘ ਵੀ ਹਾਜ਼ਰ ਰਹੇ ਉੱਥੇ ਹੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਦੇ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਜ਼ਰੂਰਤ ਹੈ ਅਤੇ ਹੱਕ ਸੱਚ ਲਈ ਆਵਾਜ਼ ਚੁੱਕਣ ਦੀ ਵੀ ਜ਼ਰੂਰਤ ਹੈ ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇਸੇ ਕਰਕੇ ਹੀ ਮੀਰੀ ਤੇ ਪੀਰੀ ਦਾ ਸਿਧਾਂਤ ਲਾਗੂ ਕੀਤਾ ਸੀ ਅਤੇ ਜੇਕਰ ਜ਼ੁਲਮ ਕਰਨਾ ਗ਼ਲਤ ਹੈ ਤਾਂ ਜ਼ੁਲਮ ਸਹਿਣਾ ਵੀ ਬਹੁਤ ਵੱਡਾ ਜੁਰਮ ਹੈ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇਸੇ ਨੂੰ ਦੇਖਦੇ ਹੋਏ ਹੀ ਮੀਰੀ ਪੀਰੀ ਦੇ ਸਿਧਾਂਤ ਦੀ ਸਿਧਾਂਤ ਲਾਗੂ ਕੀਤਾ ਸੀ।