12 ਵੀ ਜਮਾਤ ਦੇ ਵਿਦਿਆਰਥੀ ਦਾ ਤੇਜਧਾਰ ਹਥਿਆਰਾਂ ਨਾਲ ਕੀਤਾ ਗਿਆ ਕਤਲ

0
277

ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਚਿੱਟੇ ਦਿਨ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜਿਥੇ ਬਾਬਾ ਨਾਮਦੇਵ ਜੀ ਦੇ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਦੇ 12ਵੀਂ ਕਲਾਸ ਚ ਪੜ੍ਹਦੇ ਇੱਕ ਵਿਦਿਆਰਥੀ ਨੂੰ ਸਕੂਲ ਦੇ ਗੇਟ ਬਾਹਰ ਨੋਜਵਾਨਾਂ ਵਲੋਂ ਤੇਜਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਕੇ ਕਤਲ ਕਰ ਦਿਤਾ ਗਿਆ ਹੈ ਮਾਮਲਾ ਜ਼ਮੀਨੀ ਵਿਵਾਦ ਦਾ ਦਸਿਆ ਜਾ ਰਿਹਾ ਹੈ ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗੇ ਦੀ ਜਾਂਚ ਕੀਤੀ ਜਾ ਰਹੀ ਹੈ ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ

ਵੀ ਓ ::- ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ਼ ਪੀ ਹਰਕਿਸ਼ਨ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਅਤੇ ਉਸਦਾ ਭਰਾ ਹਰਮਨਦੀਪ ਸਿੰਘ ਪਿੰਡ ਛੈਲੋਵਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਪੜ੍ਹਦੇ ਸਨ। ਸਿਮਰਨਜੀਤ ਸਿੰਘ ਦਾ 12ਵੀਂ ਕਲਾਸ ਦਾ ਪੇਪਰ ਦੇਣ ਸਕੂਲ ਆਇਆ ਸੀ। ਜਦੋਂ ਪੇਪਰ ਦੇ ਕੇ ਆਪਣੇ 9ਵੀ ਕਲਾਸ ਵਿੱਚ ਪੜਦੇ ਭਰਾ ਨਾਲ਼ ਸਕੂਲ ਦੇ ਗੇਟ ਤੋਂ ਬਾਹਰ ਆਇਆ ਤਾਂ ਪਹਿਲਾਂ ਤੋਂ ਉਥੇ ਖੜੇ ਨੋਜਵਾਨਾਂ ਵਲੋਂ ਸਿਮਰਨਜੀਤ ਸਿੰਘ ਉਪਰ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਸਿਮਰਨਜੀਤ ਸਿੰਘ ਗੰਭੀਰ ਜਖਮੀ ਹੋ ਗਿਆ ਅਤੇ ਹਰਮਨਦੀਪ ਸਿੰਘ ਨੇ ਦੌੜ ਕੇ ਆਪਣੀ ਜਾਨ ਬਚਾਈ ਜ਼ਖ਼ਮੀ ਸਿਮਰਨਜੀਤ ਸਿੰਘ ਨੂੰ ਸਕੂਲ ਦੇ ਅਧਿਆਪਕਾਂ ਵੱਲੋਂ ਸਰਕਾਰੀ ਹਸਪਤਾਲ ਘੁਮਾਣ ਵਿਖੇ ਖੜਿਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਅਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ ਅਤੇ ਰਸਤੇ ਵਿਚ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਸਿਮਰਨਜੀਤ ਸਿੰਘ ਦੀ ਮੌਤ ਹੋ ਗਈ ਉਹਨ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ ਕਰ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਦੋਸ਼ੀਆਂ ਨੂੰ ਜਲਦ ਗਿਰਫ਼ਤਾਰ ਕਰ ਲਿਆ ਜਵੇਗਾ