5 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਬੇਅੰਤ ਕਾਲਜ ਦੇ ਮੁਲਾਜ਼ਮਾਂ ਨੇ ਕਾਲਜ ਦੇ ਬਾਹਰ ਲਗਾਇਆ ਧਰਨਾ

0
228

ਪਿੱਛਲੇ 5 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਗੁਰਦਾਸਪੁਰ ਦੇ ਸਰਕਾਰੀ ਬੇਅੰਤ ਕਾਲਜ ਆਫ ਇੰਜੀਨੀਅਰਿੰਗ ਦੇ ਮੁਲਾਜ਼ਮਾਂ ਨੇ ਅੱਜ ਕਾਲਜ ਦੇ ਬਾਹਰ ਗੇਟ ਸ਼ਾਹਮਣੇ ਬੈਠ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਉਹਨਾਂ ਦੀਆਂ 5 ਮਹੀਨੇ ਤੋਂ ਰੁਕਿਆ ਹੋਇਆ ਤਨਖਾਹਾਂ ਜਲਦ ਜਾਰੀ ਕੀਤੀਆਂ ਜਾਣ ਜੇਕਰ ਉਨ੍ਹਣਾ ਦੀਆਂ ਮੰਗਾਂ ਵਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾਇਸ ਮੌਕੇ ਜਾਣਕਾਰੀ ਦਿੰਦਿਆਂ ਮੁਲਾਜਮਾਂ ਨੇ ਕਿਹਾ ਕਿ ਪਿਛਲੇ 5 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਕਾਲਜ ਦਾ ਸਮੂਹ ਸਟਾਫ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ।

ਉਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਦਾਅਵਿਆਂ ਦੇ ਉਲਟ ਇਸ ਕਾਲਜ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਜਿਸ ਦੇ ਚਲਦਿਆਂ ਉਹ ਤਨਖਾਹਾਂ ਨਾ ਮਿਲਣ ਕਾਰਨ ਮਾਨਸਿਕ ਪ੍ਰੇਸ਼ਾਨੀ ਵਿਚ ਵੀ ਘਿਰੇ ਹੋਏ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਫਕੈਲਟੀ ਅਤੇ ਸਟਾਫ ਦੀਆਂ ਤਨਖਾਹਾਂ ਜਲਦ ਤੋਂ ਜਲਦ ਦਿੱਤੀਆਂ ਜਾਣ ਤਾਂ ਜੋ ਉਹ ਆਰਥਿਕ ਸੰਤਾਪ ਤੋਂ ਬਚ ਸਕਣ। ਉਨ੍ਹਾਂ ਐਲਾਨ ਕੀਤਾ ਕਿ 23 ਨਵੰਬਰ ਤੋਂ ਸਵੇਰੇ 10 ਵਜੇਂ ਤੋਂ ਦੁਪਹਿਰ 1 ਵਜੇ ਤੱਕ ਰੋਜਾਨਾ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਉਨਾਂ ਸਪੱਸ਼ਟ ਕੀਤਾ ਕਿ ਸਟਾਫ ਵੱਲੋਂ ਬੱਚਿਆਂ ਦੀ ਪੜਾਈ ਦਾ ਕੰਮ ਜਾਰੀ ਰੱਖਿਆ ਜਾਵੇਗਾ ਅਤੇ ਜੇਕਰ ਇਨਾਂ ਧਰਨਿਆਂ ਦੇ ਬਾਵਜੂਦ ਸਰਕਾਰ ਨੇ ਉਨਾਂ ਦੀਆਂ ਤਨਖਾਹਾਂ ਨਿਰਵਿਘ੍ਵਨ ਜਾਰੀ ਕਰਨ ਸਬੰਧੀ ਲੋੜੀਂਦੀ ਕਾਰਵਾਈ ਨਾ ਕੀਤੀ ਤਾਂ ਉਹ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨਗੇ