ਕੱਪੜੇ ਪਾੜ ਕੇ ਬੇਇੱਜ਼ਤ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਪੀੜਤ ਲੜਕੀ ਦੇ ਪਰਿਵਾਰ ਤੇ ਹੋਇਆ ਮਾਮਲਾ ਦਰਜ਼

0
352

ਫਿਰੋਜ਼ਪੁਰ ਦੇ ਬਲਾਕ ਮਮਦੋਟ ਅਧੀਨ ਆਉਂਦੇ ਪਿੰਡ ਤਰਾਂਵਾਲੀ ਵਿਖੇ ਇਕ ਲੜਕੀ ਦੀ ਮਾਰ ਕੁਟਾਈ ਕਰਨ ਉਸ ਦੇ ਕੱਪੜੇ ਪਾੜਨ ਅਤੇ ਉਸ ਨੂੰ ਬੇਇੱਜ਼ਤ ਕਰਨ  ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀਡ਼ਤ ਲਡ਼ਕੀ ਦੀ ਮਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿਹਾ ਕਿ ਉਨ੍ਹਾਂ ਦੀ ਲੜਕੀ ਨੂੰ ਕੁਝ ਵਿਅਕਤੀਆਂ ਵੱਲੋਂ ਪੁਲੀਸ  ਮੁਲਾਜ਼ਮਾਂ ਦੇ ਸਾਹਮਣੇ ਕੱਪੜੇ ਪਾੜ ਕੇ ਬੇਇੱਜ਼ਤ ਕੀਤਾ ਗਿਆ ਸੀ। ਇਸ ਦੇ ਖਿਲਾਫ ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪੁਲੀਸ ਨੂੰ ਲਿਖਤੀ ਦਰਖਾਸਤਾਂ ਦਿੱਤੀਆਂ ਸਨ।

ਪੁਲੀਸ ਵੱਲੋਂ ਕਈ ਦਿਨ ਬੀਤ ਜਾਣ ਦੇ ਬਾਵਜੂਦ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਪ੍ਰੰਤੂ ਹੈਰਾਨੀ ਭਰਿਆ ਸੱਚ ਉਸ ਵੇਲੇ ਸਾਹਮਣੇ ਆਇਆ ਜਦੋਂ ਪੀੜਤ ਲੜਕੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਲਟਾ ਪੀਡ਼ਤ ਲਡ਼ਕੀ ਦੇ ਪਰਿਵਾਰ ਤੇ ਅਧੀਨ ਧਾਰਾ 325 ਆਈ ਪੀ ਸੀ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਇਸ ਸਬੰਧੀ ਲੜਕੀ ਦੀ ਮਾਂ ਨੇ ਪ੍ਰਸ਼ਾਸਨ ਅੱਗੇ ਗੁਹਾਰ ਲਗਾਉਂਦਿਆਂ ਕਿਹਾ ਕਿ ਉਸ ਨੂੰ ਇਨਸਾਫ ਦਿਵਾਇਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੁਲੀਸ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਉਸ ਦੀ ਲੜਕੀ ਦੀ ਇੱਜ਼ਤ ਬੇਪੱਤ ਹੋਈ ਹੈ। ਉਨ੍ਹਾਂ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਉੱਚ ਅਫ਼ਸਰਾਂ ਕੋਲ ਲਗਾਤਾਰ  ਪਹੁੰਚ ਕਰ ਰਹੀ ਹੈ ਪ੍ਰੰਤੂ ਅਜੇ ਤੱਕ ਉਸ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ  । ਪੀੜਤ ਲੜਕੀ ਦੀ ਮਾਂ ਨੇ ਇਹ ਵੀ ਦੋਸ਼ ਲਗਾਏ ਹਨ ਕਿ ਪੁਲੀਸ ਪੈਸੇ ਲੈ ਕੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਪੀਡ਼ਤ ਲਡ਼ਕੀ ਦੇ ਦੋਸ਼ੀਆਂ ਤੇ ਮਾਮਲਾ ਦਰਜ ਕਰਨ ਦੀ ਬਜਾਏ  ਉਲਟਾ ਗੁਨਾਹ ਕਰਨ ਵਾਲੇ ਵਿਅਕਤੀਆਂ ਤੇ ਹੀ ਮਾਮਲਾ ਦਰਜ ਕਰ ਦਿੱਤਾ ਗਿਆ ਹੈ । ਪੀਡ਼ਤ ਲੋਕਾਂ ਨੂੰ ਇਨਸਾਫ ਨਾ ਮਿਲਣ ਦੀਆਂ ਖ਼ਬਰਾਂ ਲਗਾਤਾਰ ਨਸ਼ਰ ਹੋ ਰਹੀਆਂ ਹਨ ਅਤੇ ਪੁਲੀਸ ਦੀਆਂ ਜ਼ਿਆਦਤੀਆਂ ਦੇ ਲੋਕ ਲਗਾਤਾਰ ਸ਼ਿਕਾਰ ਹੋ ਰਹੇ ਹਨ ਹੁਣ ਦੇਖਣਾ ਇਹ ਹੋਵੇਗਾ ਕਿ ਇਨ੍ਹਾਂ ਘਟਨਾਵਾਂ ਤੇ ਰੋਕ ਲੱਗ ਸਕੇਗੀ ਜਾਂ ਨਹੀਂ ।