ਨਵਾਂਸ਼ਹਿਰ ਦੇ ਨਿੱਜੀ ਹਸਪਤਾਲ ਵਿਚ ਇਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ ਜਾਣਕਾਰੀ ਦਿੰਦਿਆਂ ਲੜਕੇ ਦੇ ਰਿਸ਼ਤੇਦਾਰ ਸਰਬਜੀਤ ਸਿੰਘ ਅੰਬੀ ਨੇ ਦੱਸਿਆ ਕਿ ਪਿੰਡ ਮੀਰਪੁਰ ਜੱਟਾਂ ਦਾ ਮ੍ਰਿਤਕ ਲਖਵੀਰ ਸਿੰਘ ( 23)ਸਾਲਾ ਪਿਤਾ ਨਾ ਭਰਪੂਰ ਸਿੰਘ ਹੈ 25 ਦਸੰਬਰ ਨੂੰ ਦੁਬਈ ਤੋਂ ਆਇਆ ਸੀ ਉਸ ਦਾ ਨਜ਼ਦੀਕੀ ਪਿੰਡ ਦੀ ਲੜਕੀ ਨਾਲ ਪ੍ਰੇਮ ਸਬੰਧ ਸਨ ਤੇ ਉਹ ਵਿਆਹ ਕਰਾਉਣਾ ਚਾਹੁੰਦਾ ਸੀ ਪਰ ਲੜਕੀ ਦੇ ਮਾਂ ਬਾਪ ਲੜਕੇ ਦੀ ਹੋਰ ਜਾਤ ਹੋਣ ਕਰਕੇ ਨਹੀਂ ਮੰਨ ਰਹੇ ਸਨ ਲੜਕੀ ਨੇ ਲਖਵੀਰ ਸਿੰਘ ਨੂੰ ਆਪਣੇ ਘਰ ਮਾਂ ਬਾਪ ਨਾਲ ਦੁਬਾਰਾ ਗੱਲਬਾਤ ਕਰਨ ਲਈ ਸੱਦਿਆ ਉੱਥੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਉਸ ਦੇ ਮੂੰਹ ਵਿੱਚ ਕੋਈ ਜ਼ਹਿਰੀਲੀ ਚੀਜ਼ ਪਾਈ ਜਿੱਥੇ ਹਾਲਤ ਗੰਭੀਰ ਦੇਖਦੇ ਹੋਏ ਲੜਕੀ ਦੇ ਘਰਦਿਆਂ ਨੇ ਉਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾ ਕੇ ਛੱਡ ਗਏ ਜਿਸ ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਮ੍ਰਿਤਕ ਲੜਕੇ ਦੀ ਮਾਤਾ ਰਾਜ ਕੌਰ ਨੇ ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਆਪਣੇ ਪਿੰਡ ਦੀ ਪੰਚਾਇਤ ਤੇ ਉਨ੍ਹਾਂ ਦੇ ਪਿੰਡ ਦੀ ਪੰਚਾਇਤ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਸਿਰੇ ਨਾ ਚੜ੍ਹ ਸਕੀ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਦੇ ਪੁੱਤ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਘਟਨਾ ਦੀ ਜਾਣਕਾਰੀ ਮਿਲਦਿਆਂ ਡੀਐਸਪੀ ਹਰਨੀਲ ਸਿੰਘ ਅਤੇ ਐਸਐਚਓ ਸਰਬਜੀਤ ਸਿੰਘ ਪੁਲਸ ਪਾਰਟੀ ਸਮੇਤ ਹਸਪਤਾਲ ਪੁੱਜੇ ਜਿੱਥੇ ਉਨ੍ਹਾਂ ਨੇ ਕਿਹਾ ਨੇ ਅਸ਼ਵਾਸਨ ਦਿੱਤਾ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ।