Message sent by Jathedar Hawara read by Jathedar Jagtar Hawara Committee at Sri Akal Takht Sahib

0
116

ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੜ੍ਹਿਆ ਗਿਆ ਜਥੇਦਾਰ ਹਵਾਰਾ ਵੱਲੋਂ ਭੇਜਿਆ ਗਿਆ ਸੰਦੇਸ਼ ਇੱਕ ਜੂਨ ਵਾਲੇ ਦਿਨ ਹੋਏ ਸਨ ਭਾਈ ਮਹਿੰਗਾ ਸਿੰਘ ਬੱਬਰ ਸ਼ਹੀਦ

ਐਂਕਰ : ਜੂਨ 1984 ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਉਸ ਸਮੇਂ ਦੀ ਸਰਕਾਰ ਵੱਲੋਂ ਹਮਲਾ ਕਰਾਇਆ ਗਿਆ ਸੀ ਜਿਸ ਵਿੱਚ ਕਈ ਸਿੱਖ ਸ਼ਹੀਦ ਹੋਏ ਸਨ ਉਥੇ ਹੀ ਉਨ੍ਹਾਂ ਸਿੱਖ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਵਾਸਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਆਪਣਾ ਇਕ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪੜ੍ਹ ਕੇ ਸੁਣਾਇਆ ਗਿਆ ਉੱਥੇ ਹੀ ਹਵਾਰਾ ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅੱਜ ਦੇ ਦਿਨ ਸ਼ਹੀਦ ਹੋਏ ਮਹਿੰਗਾ ਸਿੰਘ ਬੱਬਰ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ ਉਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਕੇਂਦਰ ਸਰਕਾਰ ਕਈ ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਹੈ ਅਤੇ ਉਸ ਸਮੇਂ ਵੀ ਸਿੱਖਾਂ ਕੌਮ ਨੂੰ ਦਬਾੳੁਣ ਦੀ ਕੋਸ਼ਿਸ਼ ਕੀਤੀ ਗਈ ਸੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਖ ਨੁਮਾਇੰਦਿਆਂ ਨੂੰ ਦੱਸਿਆ ਕਿ ਸਿੱਖ ਕੌਮ ਇੱਕ ਵਿਲੱਖਣ ਕੌਮ ਹੈ ਅਤੇ ਸਾਡੇ ਵੱਲੋਂ ਛੇ ਜੂਨ ਨੂੰ ਘੱਲੂਘਾਰਾ ਦਿਵਸ ਰੂਪ ਤੇ ਮਨਾਇਆ ਜਾਂਦਾ ਹੈ ਉਦੋਂ ਉਨ੍ਹਾਂ ਨੇ ਕਿਹਾ ਕਿ ਇਕ ਤਰੀਕ ਤੋਂ ਲੈ ਕੇ6 ਤਰੀਕ ਤੱਕ ਵੱਖਰੇ ਵੱਖਰੇ ਸਮਾਗਮ ਸਿੱਖ ਕੌਮ ਦੇ ਨੁਮਾਇੰਦੇ ਕਰਦੇ ਹਨ ਅਤੇ ਅੱਜ ਸਾਡੇ ਵੱਲੋਂ ਮਹਿੰਗਾ ਸਿੰਘ ਬੱਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਯਾਦ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਛੇ ਜੂਨ ਤੱਕ ਜਿੰਨੇ ਵੀ ਸਾਡੇ ਵੱਡੇ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਵੀ ਯਾਦ ਕੀਤਾ ਜਾਵੇਗਾ ਚਾਹੇ ਉਹ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਹੋਣ ਚਾਹੇ ਉਹ ਜਨਰਲ ਸੁਬੇਗ ਸਿੰਘ ਹੋਣ ਚਾਹੇ ਉਹ ਉੱਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜਗਤਾਰ ਸਿੰਘ ਹਵਾਰਾ ਵੱਲੋਂ ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਨ ਅਤੇ ਸਰਬੱਤ ਖ਼ਾਲਸਾ ਵੱਲੋਂ ਉਨ੍ਹਾਂ ਨੂੰ ਥਾਪਿਆ ਗਿਆ ਹੈ ਉਨ੍ਹਾਂ ਵੱਲੋਂ ਇਹ ਪੱਤਰ ਭੇਜਿਆ ਗਿਆ ਹੈ ਜਿਸਨੂੰ ਅਸੀਂ ਕੌਮ ਦੇ ਸਾਹਮਣੇ ਪੜ੍ਹਿਆ ਹੈ ਅੱਜ ਜੋ ਉਨ੍ਹਾਂ ਵੱਲੋਂ ਕੌਮ ਨੂੰ ਸੇਧ ਦਿੱਤੀ ਗਈ ਹੈ ਉਹ ਵੀ ਕਹੀ ਗਈ ਹੈ

ਉੱਥੇ ਹੀ ਪ੍ਰੋਫ਼ੈਸਰ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1 ਜੂਨ 2021 ਅੱਜ ਵੀ ਸਾਨੂੰ 1ਜੂਨ 1984 ਦੀ ਯਾਦ ਦਿਵਾਉਂਦਾ ਹੈ ਜਦੋਂ ਕੇਂਦਰ ਦੀ ਸਰਕਾਰ ਸਿੱਖਾਂ ਉੱਤੇ ਹਮਲਾ ਕੀਤਾ ਗਿਆ ਸੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕੀਤਾ ਗਿਆ ਸੀ ਅਤੇ ਇਹ ਹਮਲਾ ਇੱਕ ਮਿੱਥੀ ਹੋਈ ਸਾਜ਼ਿਸ਼ ਨੂੰ ਵੇਖਦੇ ਹੋਏ ਹੀ ਕੀਤਾ ਗਿਆ ਸੀ ਉੱਥੇ ਨਾਲ ਹੀ ਕਿਹਾ ਕਿ ਇਸ ਉਸ ਯਾਦ ਨੂੰ ਤਾਜ਼ਾ ਕਰਦੇ ਹੋਏ ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਜੋ ਕਿ ਸ੍ਰੀ ਅਟੱਲ ਰਾਏ ਸਾਹਿਬ ਉਤੇ ਤੈਨਾਤ ਸਨ ਅਤੇ ਸੀਆਰਪੀਐਫ ਦੀ ਗੋਲੀ ਦੇ ਨਾਲ ਸ਼ਹੀਦ ਹੋਏ ਸਨ ਉਨ੍ਹਾਂ ਦੀ ਕੁਰਬਾਨੀ ਨੂੰ ਅੱਜ ਯਾਦ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅੱਜ ਸ੍ਰੀ ਅਟੱਲ ਰਾਏ ਸਾਹਿਬ ਗੁਰਦੁਆਰਾ ਸਾਹਿਬ ਦੇ ਵਿੱਚ ਅਖੰਡ ਪਾਠ ਦੇ ਭੋਗ ਤੋਂ ਬਾਅਦ ਸਨਮਾਨਤ ਕੀਤਾ ਗਿਆ ਹੈ ਉੱਥੇ ਹੀ ਪ੍ਰੋ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੇਸ਼ੱਕ ਕਾਂਗਰਸ ਪਾਰਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਹਮਲਾ ਕੀਤਾ ਗਿਆ ਪਰੰਤੂ ਇਸ ਪਿੱਛੇ ਹਮਲਾ ਕਰਵਾਉਣ ਦੇ ਬੀਜੇਪੀ ਦਾ ਬਹੁਤ ਵੱਡਾ ਹੱਥ ਸੀ ਅਤੇ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਸੀ ਉੱਥੇ ਪ੍ਰੋ ਬਲਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਹੀ ਸਭ ਤੋਂ ਵੱਡੀ ਉੱਨੀ ਸੌ ਚੁਰਾਸੀ ਦੇ ਘੱਲੂਘਾਰੇ ਲਈ ਦੋਸ਼ੀ ਹੈ ਅਤੇ ਅੱਜ ਸਾਡੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਗਏ ਜਗਤਾਰ ਸਿੰਘ ਹਵਾਰਾ ਜੋ ਕਿ ਸਿੱਖ ਕੌਮ ਦੇ ਜਥੇਦਾਰ ਨੇ ਉਨ੍ਹਾਂ ਦਾ ਭੇਜਿਆ ਹੋਇਆ ਸੰਦੇਸ਼ ਪੜ੍ਹਿਆ ਗਿਆ ਹੈ ਅਤੇ ਜਗਤਾਰ ਸਿੰਘ ਹਵਾਰਾ ਵੱਲੋਂ ਇਸ ਪੱਤਰ ਵਿਚ ਸਾਫ ਲਿਖਿਆ ਗਿਆ ਹੈ ਕਿ ਉੱਨੀ ਸੌ ਚੁਰਾਸੀ ਦੀ ਪੀੜਾ ਕਦੀ ਵੀ ਭੁਲਾਈ ਨਹੀਂ ਜਾ ਸਕਦੀ