ਆਂਗਨਵਾੜੀ ਵਰਕਰਾਂ ਦੀਆਂ ਅਸਾਮੀਆਂ ਲਈ ਸਿਰਫ ਸਬੰਧਤ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਦੇ ਦਫ਼ਤਰਾਂ ਵਿਖੇ ਪ੍ਰਾਪਤ ਅਰਜ਼ੀਆਂ ਹੀ ਵਿਚਾਰਨਯੋਗ

0
218

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਆਂਗਨਵਾੜੀ ਵਰਕਰਾਂ ਦੀਆਂ ਅਸਾਮੀਆਂ ਲਈ ਸਿਰਫ ਸਬੰਧਤ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਦੇ ਦਫ਼ਤਰਾਂ ਵਿਖੇ ਪ੍ਰਾਪਤ ਅਰਜ਼ੀਆਂ ਹੀ ਵਿਚਾਰਨਯੋਗ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਚੰਡੀਗੜ, 15 ਜੂਨ:

ਡਾਇਰੈਕਟੋਰੇਟ ਆਫ਼ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵੱਲੋਂ ਸੂਬੇ ਦੇ ਵੱਖ ਵੱਖ ਜ਼ਿਲਿਆਂ ਵਿੱਚ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਇਸ਼ਤਿਹਾਰ ਜਾਰੀ ਕਰਕੇ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਵਿਭਾਗ ਦੇ ਇੱਕ ਬੁਲਾਰੇ ਨੇ ਇਸ ਸਬੰਧੀ ਅੱਜ ਇੱਥੇ ਮੁੜ ਸਪੱਸ਼ਟ ਕੀਤਾ ਕਿ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਸਬੰਧਤ ਬਲਾਕ ਦੇ ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰਾਂ ਦੇ ਦਫ਼ਤਰ ਵਿਖੇ ਦਸਤੀ ਜਾਂ ਰਜਿਸਟਰਡ ਪੋਸਟ ਰਾਹੀਂ ਜਮ੍ਹਾਂ ਕਰਵਾਈਆਂ ਜਾਣੀਆਂ ਹਨ।

ਬੁਲਾਰੇ ਨੇ ਕਿਹਾ ਕਿ ਇਸ਼ਤਿਹਾਰ ਵਿੱਚ ਸਪੱਸ਼ਟ ਕੀਤੇ ਹੋਣ ਦੇ ਬਾਵਜੂਦ ਬਿਨੈਕਾਰਾਂ ਵੱਲੋਂ ਅਰਜ਼ੀ ਫਾਰਮ ਰਜਿਸਟਰਡ ਪੋਸਟ ਰਾਹੀਂ ਡਾਇਰੈਕਟੋਰੇਟ ਆਫ਼ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਨੂੰ ਭੇਜੇ ਜਾ ਰਹੇ ਹਨ। ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਡਾਇਰੈਕਟੋਰੇਟ ਵਿਖੇ ਪ੍ਰਾਪਤ ਅਰਜ਼ੀਆਂ ਨੂੰ ਕਿਸੇ ਵੀ ਅਸਾਮੀ ਲਈ ਵਿਚਾਰਿਆ ਨਹੀਂ ਜਾਵੇਗਾ।