ਛੇਵੇਂ ਪੇਅ ਕਮਿਸ਼ਨ ਨੂੰ ਲੈ ਕੇ ਡਾਕਟਰਾਂ ਵੱਲੋਂ ਸਾੜਿਆ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ

0
154

ਛੇਵੇਂ ਪੇਅ ਕਮਿਸ਼ਨ ਨੂੰ ਲੈ ਕੇ ਡਾਕਟਰਾਂ ਵੱਲੋਂ ਸਾੜਿਆ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਅਗਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਓਪੀਡੀ ਦੇ ਨਾਲ ਨਾਲ ਕਵਿਡ ਦੇ ਮਰੀਜ਼ਾਂ ਦਾ ਇਲਾਜ ਵੀ ਕਰਾਂਗੇ ਬੰਦ – ਪ੍ਰਦਰਸ਼ਨਕਾਰੀ ਡਾਕਟਰ

ਲਗਾਤਾਰ ਹੀ ਸਰਕਾਰੀ ਹਰ ਵਰਗ ਦੇ ਮੁਲਾਜ਼ਮਾਂ ਵੱਲੋਂ ਛੇਵੇਂ ਪੇ ਕਮਿਸ਼ਨ ਨੂੰ ਲੈ ਕੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਅਤੇ ਵੱਡੇ ਪੱਧਰ ਤੇ ਹੜਤਾਲਾਂ ਵੀ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚਲਦੇ ਅੰਮ੍ਰਿਤਸਰ ਵਿਚ ਡਾਕਟਰਾਂ ਵੱਲੋਂ ਵੀ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉੱਥੇ ਹੀ ਅੰਮ੍ਰਿਤਸਰ ਵਿੱਚ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਵੀ ਛੇਵੇਂ ਪੇ ਕਮਿਸ਼ਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਉੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਉਹ ਅਪੀਲ ਕਰਦੇ ਹਨ ਕਿ ਉਹ ਬਾਕੀ ਬਚੇ ਕਾਰਜਕਾਲ ਵਿਚ ਮੁਲਾਜ਼ਮ ਵਿਰੋਧੀ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਦਿਆਂ ਮੁਲਾਜ਼ਮਾਂ ਦੇ ਹੱਕਾਂ ਨੂੰ ਬਹਾਲ ਕਰਨ ਦਾ ਫ਼ੈਸਲਾ ਕਰੇ ਉਨ੍ਹਾਂ ਕਿਹਾ ਕਿ ਸਰਕਾਰ ਕੋਲੋਂ ਪੰਜਾਬ ਦੇ ਭਵਿੱਖ ਦੀ ਕੁੰਜੀ ਹੈ ਜਿਸ ਦੀ ਵਰਤੋਂ ਸਰਕਾਰ ਨੂੰ ਪੰਜਾਬ ਦੀ ਖੁਸ਼ਹਾਲੀ ਲਈ ਕਰਨੀ ਚਾਹੀਦੀ ਹੈ ਲੋਕਾਂ ਦੇ ਭਵਿੱਖ ਨੂੰ ਵਿਗਾੜਨ ਲਈ ਨਹੀਂ ਉਨ੍ਹਾਂ ਕਿਹਾ ਕਿ ਸਾਡਾ ਪ੍ਰਦਰਸ਼ਨ ਕਰਨ ਦਾ ਮੁੱਖ ਮਕਸਦ ਹੈ ਕਿਉਂ ਪੰਜਾਬ ਸਰਕਾਰ ਅੱਗੇ ਅਪੀਲ ਕਰਦੇ ਹਨ ਕਿ ਬਾਕੀ ਬਚੇ ਕਾਰਜਕਾਲ ਵਿੱਚ ਮੁਲਾਜ਼ਮ ਵਿਰੋਧੀ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰੇ ਉਨ੍ਹਾਂ ਕਿਹਾ ਕਿ ਅਗਰ ਸਰਕਾਰ ਅਜਿਹਾ ਨਹੀਂ ਕਰਦੀ ਤੇ ਆਉਣ ਵਾਲੇ ਸਮੇਂ ਵਿਚ ਡਾਕਟਰਾਂ ਵੱਲੋਂ ਵੱਡੇ ਪੱਧਰ ਤੇ ਸੰਘਰਸ਼ ਕੀਤੇ ਜਾ ਸਕਦੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਐਮਰਜੈਂਸੀ ਸੇਵਾਵਾਂ ਅਤੇ ਕੋਵਿਡ ਦੇ ਮਰੀਜ਼ਾਂ ਦਾ ਇਲਾਜ ਵੀ ਉਨ੍ਹਾਂ ਵੱਲੋਂ ਬੰਦ ਕਰਕੇ ਵੱਡੇ ਪੱਧਰ ਤੇ ਸੰਘਰਸ਼ ਵੀ ਕੀਤਾ ਜਾ ਸਕਦਾ ਹੈ