ਆਮ ਆਦਮੀ ਪਾਰਟੀ ਵੱਲੋਂ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਘਰਾਂ ਦੇ ਬਿਜਲੀ ਦੇ ਬਿੱਲ ਮਾਫ਼ ਕਰਾਉਣ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਇਕ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ
ਅੱਜ ਮਿੰਨੀ ਸੈਕਟਰੀਏਟ ਦੇ ਬਾਹਰ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਜ਼ਿਆਦਾ ਬਿਜਲੀ ਦੇ ਬਿੱਲ ਲੋਕਾਂ ਤੇ ਥੋਪ ਦਿੱਤੇ ਗਏ ਨੇ .ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਚੱਲਦੇ ਲੋਕਾਂ ਦੇ ਕੰਮ ਕਾਰ ਪਹਿਲਾਂ ਤੋਂ ਹੀ ਠੱਪ ਪਏ ਹਨ ਉੱਪਰੋਂ ਸਰਕਾਰ ਬਿਜਲੀ ਦੇ ਭਾਰੀ ਭਰਕਮ ਬਿੱਲ ਭੇਜ ਕੇ ਲੋਕਾਂ ਤੇ ਹੋਰ ਖਰਚ ਦਾ ਬੋਝ ਵਧਾ ਰਹੀ ਹੈ .ਆਮ ਆਦਮੀ ਪਾਰਟੀ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦੀ ਹੈ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ
ਇਨ੍ਹਾਂ ਬਿਜਲੀ ਦੇ ਬਿੱਲਾਂ ਨੂੰ ਮਾਫ਼ ਕੀਤਾ ਜਾਵੇ .ਉਨ੍ਹਾਂ ਕਿਹਾ ਕਿ ਅਗਰ ਪੰਜਾਬ ਸਰਕਾਰ ਗ਼ਰੀਬ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਰੋਕਦੀ ਹੈ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ ਅਤੇ ਪੰਜਾਬ ਸਰਕਾਰ ਦੇ ਖਿਲਾਫ ਇੱਕ ਮੁਹਿੰਮ ਚਾਲੂ ਕਰਨਗੇ ਅੱਜ ਦੇ ਰੋਸ ਪ੍ਰਦਰਸ਼ਨ ਹੁਸ਼ਿਆਰਪੁਰ ਵਿੱਚ ਹੋਇਆ ਹੈ ਆਉਣ ਵਾਲੇ ਦਿਨਾਂ ਵਿਚ ਪੂਰੇ ਪੰਜਾਬ ਵਿੱਚ ਫੈਲੇਗਾ .ਇਸ ਮੌਕੇ ਤੇ ਹੁਸ਼ਿਆਰਪੁਰ ਜ਼ਿਲੇ ਦੇ ਸਾਰੇ ਵਿਧਾਨ ਸਭਾ ਖੇਤਰਾਂ ਦੇ ਆਮ ਆਦਮੀ ਵਰਕਰ ਇਕੱਠੇ ਹੋਏ ਸਨ