BJP ਅਤੇ ਅਕਾਲੀ ਦਲ ਵੱਲੋਂ ਕੀਤਾ ਗਿਆ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਦਿੱਤਾ ਗਿਆ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ |

0
124

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ਉੱਤੇ ਕਿਸਾਨ ਲਗਾਤਾਰ 8 ਮਹੀਨੇ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਮਿਲ ਕੇ ਅੰਮ੍ਰਿਤਸਰ ਵਿਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ ਉੱਥੇ ਹੀ ਬਸਪਾ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਲਗਾਤਾਰ ਹੀ ਕਿਸਾਨਾਂ ਦੇ ਹੱਕ ਦੇ ਵਿੱਚ ਉਸਦੀ ਆਵਾਜ਼ ਚੁੱਕਦੇ ਆ ਰਹੇ ਹਨ ਅਤੇ ਚੁੱਕਦੇ ਹੀ ਰਹਿਣਗੇ ਬਸਪਾ ਆਗੂਆਂ ਨੇ ਕਿਹਾ ਕਿ ਭੈਣ ਮਾਇਆਵਤੀ ਵੱਲੋਂ ਸੰਸਦ ਵਿਚ ਭੇਜੇ ਗਏ ਵੀਹ ਵਿਧਾਇਕਾਂ ਵੱਲੋਂ ਲਗਾਤਾਰ ਹੀ ਉਥੇ ਧਰਨਾ ਪ੍ਰਦਰਸ਼ਨ ਕਰਵਾਇਆ ਜਾ ਰਿਹਾ ਹੈ ਅਤੇ ਇਸ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਚੁੱਕੀ ਜਾ ਰਹੀ ਹੈ ਜਿਸਦੇ ਤਹਿਤ ਅੱਜ ਇਕ ਵਾਰ ਫਿਰ ਤੋਂ ਹੁਣ ਦੁਬਾਰਾ ਤੋਂ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਹਰ ਇੱਕ ਜ਼ਿਲ੍ਹੇ ਦੇ ਵਿਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਅਤੇ ਤਿੰਨੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਜ਼ਿਲ੍ਹੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਵੀ ਦਿੱਤੇ ਜਾ ਰਹੇ ਹਨ ਉਥੇ ਨਾਲ ਹੀ ਕਿਹਾ ਕਿ ਅਗਰ ਤਿੰਨੇ ਤੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਗਏ ਤੇ ਆਉਣ ਵਾਲੇ ਸਮੇਂ ਚ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ ਦੂਸਰੇ ਪਾਸਿਓਂ ਤਹਿਸੀਲਦਾਰ ਵੱਲੋਂ ਪ੍ਰਦਰਸ਼ਨਕਾਰੀਆਂ ਕੋਲੋਂ ਮੰਗ ਪੱਤਰ ਲੈਣ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਗਿਆ ਕਿ ਇਹ ਮੰਗ ਪੱਤਰ ਡਿਪਟੀ ਕਮਿਸ਼ਨਰ ਤੱਕ ਪੁਚਾ ਦਿੱਤਾ ਜਾਵੇਗਾ ਅਤੇ ਇਹ ਉੱਚ ਅਧਿਕਾਰੀਆਂ ਤੱਕ ਵੀ ਉਨ੍ਹਾਂ ਵੱਲੋਂ ਦਿੱਤਾ ਜਾਵੇਗਾ