ਅੱਜ ਤੋਂ ਸਾਲ ਪਹਿਲਾਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਖੇਤੀ ਸੁਧਾਰ ਆਰਡੀਨੈਂਸ ਤੋਂ ਕਾਨੂੰਨ ਬਣਨ ਤੋਂ ਪਹਿਲਾਂ ਉਨ੍ਹਾਂ ਨੂੰ ਰੱਦ ਕਰਵਾਉਣ ਲਈ ਇਕ ਸਾਈਕਲ ਮਾਰਚ ਸ਼ੁਰੂ ਕੀਤਾ ਗਿਆ ਸੀ ਲੇਕਿਨ ਉਸ ਸਮੇਂ ਅਕਾਲੀ ਦਲ ਵੱਲੋਂ ਇਨ੍ਹਾਂ ਬਿਲਾਂ ਦੀ ਵੀ ਹਮਾਇਤ ਕੀਤੀ ਜਾ ਰਹੀ ਸੀ ਅਤੇ ਅਜੇ ਤਕ ਖੇਤੀ ਸੁਧਾਰ ਕਾਨੂੰਨ ਰੱਦ ਨਾ ਹੋਣ ਕਾਰਨ ਅੱਜ ਇਕ ਵਾਰ ਫਿਰ ਲੋਕ ਇਨਸਾਫ ਪਾਰਟੀ ਦੀ ਅੰਮ੍ਰਿਤਸਰ ਦੀ ਟੀਮ ਵੱਲੋਂ ਜੱਲ੍ਹਿਆਂਵਾਲਾ ਬਾਗ ਦੇ ਬਾਹਰ ਖਲੋ ਕੇ ਪ੍ਰਦਰਸ਼ਨ ਕੀਤਾ ਗਿਆਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਹੁਣ ਕੇਂਦਰ ਤੇ ਕਿਸਾਨਾਂ ਵਿਚਾਲੇ ਕੋਈ ਵੀ ਮੀਟਿੰਗ ਨਹੀਂ ਹੋ ਰਹੀ ਜਿਸ ਦੇ ਚਲਦਿਆਂ ਉਨ੍ਹਾਂ ਵੱਲੋਂ ਪੂਰੇ ਸਾਲ ਬਾਅਦ ਇਕ ਵਾਰ ਫਿਰ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ
ਕਿ ਅੱਜ ਤੋਂ ਸਾਲ ਪਹਿਲਾਂ ਵੀ ਲੋਕ ਇਨਸਾਫ ਪਾਰਟੀ ਵੱਲੋਂ ਜਲ੍ਹਿਆਂਵਾਲੇ ਬਾਗ ਤੋਂ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹੋਏ ਸਾਈਕਲ ਮਾਰਚ ਕੱਢਿਆ ਗਿਆ ਸੀ ਅਤੇ ਅੱਜ ਇੱਕ ਵਾਰ ਫੇਰ ਉਹ ਜੱਲ੍ਹਿਆਂਵਾਲੇ ਬਾਗ ਤੋਂ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹੋਏ ਕੇਂਦਰ ਸਰਕਾਰ ਦੇ ਨਾਮ ਇੱਕ ਮੰਗ ਪੱਤਰ ਅੰਮ੍ਰਿਤਸਰ ਦੇ ਡੀਸੀ ਨੂੰ ਦੇਣਗੇ ਜਿਸ ਵਿੱਚ ਉਹ ਮੰਗ ਕਰਨਗੇ ਕਿ ਕਿਸਾਨਾਂ ਤੇ ਕੇਂਦਰ ਵਿਚਾਲੇ ਮੀਟਿੰਗ ਹੋਵੇ ਅਤੇ ਲਗਪਗ ਸੱਤ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਕਿਸਾਨਾਂ ਦਾ ਮਸਲਾ ਹੱਲ ਹੋਵੇ ਤਾਂ ਜੋ ਖ਼ੁਸ਼ੀ ਖ਼ੁਸ਼ੀ ਆਪਣੇ ਘਰਾਂ ਨੂੰ ਵਾਪਸ ਆ ਸਕਣ