ਦਿੱਲੀ ਵਿੱਚ ਹੋਣ ਜਾ ਰਹੀ ਟਰੈਕਟਰ ਪਰੇਡ ਲਈ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿੱਚ ਟਰੈਕਟਰ ਹੋਏ ਰਵਾਨਾ

0
258

ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਕਨੂੰਨਾਂ ਰੱਦ ਕਰਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਸਘੰਰਸ਼ ਲੜ ਰਹੇ ਹਨ। ਪਰ ਕੇਂਦਰ ਸਰਕਾਰ ਕਿਸੇ ਵੀ ਫੈਸਲੇ ਤੇ ਆਉਂਦੀ ਨਜਰ ਨਹੀਂ ਆ ਰਹੀ ਜਿਸ ਤੋਂ ਬਾਅਦ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਸੀ ਕਿ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਕੀਤੀ ਜਾਵੇਗੀ ਜਿਸਨੂੰ ਲੇਕੇ ਕਈ ਦਿਨਾਂ ਤੋਂ ਪੰਜਾਬ ਵਿੱਚ ਤਿਆਰੀਆਂ ਚੱਲ ਰਹੀਆਂ ਸਨ। ਅਤੇ ਵੱਧ ਤੋਂ ਵੱਧ ਲੋਕਾਂ ਨੂੰ ਦਿੱਲੀ ਵਿੱਚ ਟਰੈਕਟਰ ਲੇਕੇ ਪਹੁੰਚਣ ਦੀ ਅਪੀਲ ਵੀ ਕੀਤੀ ਜਾ ਰਹੀ ਸੀ ਜਿਸਦੇ ਚਲਦਿਆਂ ਜਿਲ੍ਹਾ ਫਿਰੋਜ਼ਪੁਰ ਤੋਂ ਭਾਰਤੀਆਂ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਅੱਜ ਫਿਰੋਜ਼ਪੁਰ ਦੇ ਪਿੰਡ ਕੋਟ ਕਰੋੜ ਕਲਾਂ ਵਿਖੇ ਬਣੇ ਟੋਲ ਪਲਾਜਾ ਤੋਂ ਵੱਡੀ ਗਿਣਤੀ ਵਿੱਚ ਟਰੈਕਟਰਾਂ ਦਾ ਇੱਕ ਕਾਫਲਾ ਦਿੱਲੀ ਵੱਲ ਰਵਾਨਾ ਕੀਤਾ ਗਿਆ ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਜਗਰਾਜ ਸਿੰਘ ਅਤੇ ਪਰਮਜੀਤ ਸਿੰਘ ਨੇ ਕਿਹਾ ਕਿ ਅਗਰ ਉਨ੍ਹਾਂ ਨੂੰ ਦਿੱਲੀ ਪੁਲਿਸ ਵੱਲੋਂ ਰਾਸਤੇ ਚ੍ਹ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਪਿਛੇ ਨਹੀਂ ਹਟਣਗੇ ਹਰ ਹਾਲ ਵਿੱਚ ਉਹ ਦਿੱਲੀ ਪਹੁੰਚ ਕੇ 26 ਜਨਵਰੀ ਦੀ ਪਰੇਡ ਵਿੱਚ ਹਿੱਸਾ ਜਰੂਰ ਲੈਣਗੇ ਫਿਰ ਚਾਹੇ ਉਨ੍ਹਾਂ ਨੂੰ ਭਲਾ ਪਹਿਲਾਂ ਦੀ ਤਰ੍ਹਾਂ ਬੇਰੀਕੇਡ ਹੀ ਕਿਉਂ ਨਾ ਤੋੜ ਕੇ ਅੱਗੇ ਵਧਣਾ ਪਏ ਉਨ੍ਹਾਂ ਕਿਹਾ ਕਿ ਉਹ ਖੇਤੀ ਕਨੂੰਨ ਰੱਦ ਕਰਾਕੇ ਹੀ ਵਾਪਿਸ ਮੁੜਨਗੇ। ਅਤੇ ਜਦ ਤੱਕ ਕੇਂਦਰ ਸਰਕਾਰ ਖੇਤੀ ਕਨੂੰਨ ਰੱਦ ਨਹੀਂ ਕਰਦੀ ਉਨ੍ਹਾਂ ਟਾਈਮ ਇਸੇ ਤਰ੍ਹਾਂ ਪੰਜਾਬ ਤੋਂ ਟਰਾਲੀਆਂ ਭਰ ਭਰ ਦਿੱਲੀ ਜਾਦੀਆਂ ਰਹਿਣਗੀਆ।