ਪਟਿਆਲਾ ਵਿੱਚ ਪੀ ਆਰ ਟੀ ਸੀ ਬੱਸ ਅਤੇ ਕੈਂਟਰ ਵਿੱਚ ਹੋਈ ਭਿਆਨਕ ਟੱਕਰ

0
158

ਪੰਜਾਬ ‘ਚ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਹੈ। ਇਹਨਾਂ ਸੜਕੀ ਹਾਦਸਿਆਂ ‘ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਪਟਿਆਲਾ ਦੇ ਫੁਹਾਰਾ ਚੌਂਕ ਵਿਖੇ PRTC ਬੱਸ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਗਨੀਮਤ ਇਹ ਰਹੀ ਕਿ ਇਸ ਹਾਦਸੇ ‘ਚ ਕਿਸੇਜਾਨੀ ਨੁਕਸਾਨ ਬਚਾਅ ਰਿਹਾ ਹੈ।
ਦੱਸ ਦਈਏ ਬੀਤੇ ਦਿਨੀਂ ਪਟਿਆਲਾ ਦੇ ਥਾਪਰ ਚੌਂਕ ਵਿਖੇ ਵੀ ਦਰਦਨਾਕ ਸੜਕ ਹਾਦਸਾ ਵਾਪਰਿਆ ਸੀ ,ਜਿਸ ਵਿੱਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।